ਲੁਧਿਆਣਾ (ਖੇਤਰੀ ਪ੍ਰਤੀਨਿਧ): ਪੀਏਯੂ ਦੇ ਮਾਈਕ੍ਰੋਬਾਇਓਲੋਜੀ ਵਿਭਾਗ ਵਿੱਚ ਵਿਦਿਆਰਥਣ ਦੀਪਾਲੀ ਜੈਨ ਨੂੰ ਪੀਐੱਚਡੀ ਦੇ ਖੋਜ ਕਾਰਜ ਲਈ ਪ੍ਰਧਾਨ ਮੰਤਰੀ ਫੈਲੋਸ਼ਿਪ ਨਾਲ ਨਿਵਾਜਿਆ ਗਿਆ ਹੈ।
ਇਹ ਫੈਲੋਸ਼ਿਪ ਭਾਰਤ ਸਰਕਾਰ ਦੇ ਵਿਗਿਆਨ ਤਕਨਾਲੋਜੀ ਅਤੇ ਇੰਜਨੀਅਰਿੰਗ ਖੋਜ ਬੋਰਡ ਵੱਲੋਂ ਸਾਲ 2021-22 ਲਈ ਦਿੱਤੀ ਜਾ ਰਹੀ ਹੈ। ਦੀਪਾਲੀ ਨੈਨੋ ਟੈਕਨਾਲੋਜੀ ਮਾਹਿਰ ਡਾ. ਅਨੂ ਕਾਲੀਆ ਦੀ ਨਿਗਰਾਨੀ ਹੇਠ ਆਪਣਾ ਖੋਜ ਕਾਰਜ ਕਰ ਰਹੀ ਹੈ। ਮਾਈਕ੍ਰੋਬਾਇਓਲੋਜੀ ਵਿਭਾਗ ਦੇ ਮੁਖੀ ਡਾ. ਜੀ ਐੱਚ ਕੋਚਰ ਅਤੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਦੀਪਾਲੀ ਜੈਨ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।