ਪਾਇਲ: ਇੱਥੋਂ ਨਜ਼ਦੀਕੀ ਪਿੰਡ ਪੰਜਰੁੱਖਾ ਵਿੱਚ ਪੁੱਜਣ ’ਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਪਿੰਡ ਵਾਸੀਆਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਦੇ ਹਮੇਸ਼ਾਂ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਗਰਾਂਟਾਂ ਦਿੱਤੀਆਂ ਜਾਣਗੀਆਂ ਤਾਂ ਜੋ ਪਿੰਡਾਂ ਦਾ ਵਿਕਾਸ ਸਹੀ ਤਰੀਕੇ ਨਾਲ ਹੋ ਸਕੇ। ਇਸ ਮੌਕੇ ਹਰਪਿੰਦਰ ਸਿੰਘ ਗਿੱਲ, ਬਹਾਦਰ ਸਿੰਘ ਯੂਐੱਸਏ, ਮਨਪ੍ਰੀਤ ਸਿੰਘ ਨਾਗਰਾ, ਡਾ. ਗੁਰਤੇਜ ਸਿੰਘ ਗਿੱਲ, ਪੀਏ ਮਹੇਸ਼ ਕੁਮਾਰ, ਗੁਰਦੀਪ ਸਿੰਘ ਲਿਬੜਾ, ਪੰਚ ਰਣਧੀਰ ਸਿੰਘ, ਜੋਗਿੰਦਰ ਸਿੰਘ, ਗੁਰਿੰਦਰ ਸਿੰਘ, ਮਨੀ ਧਾਲੀਵਾਲ, ਬਾਬਾ ਬੇਅੰਤ ਸਿੰਘ ਤੇ ਬਿੰਦਰ ਪੰਡਿਤ ਹਾਜ਼ਰ ਸਨ। -ਪੱਤਰ ਪ੍ਰੇਰਕ