ਪੱਤਰ ਪ੍ਰੇਰਕ
ਸਮਰਾਲਾ, 2 ਅਕਤੂਬਰ
ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਸ਼ਹਿਰ ਵਿੱਚ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕਰਦੇ ਹੋਏ ਕਈ ਦੁਕਾਨਦਾਰਾਂ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਤੋਂ ਮੌਕੇ ’ਤੇ ਹੀ ਜੁਰਮਾਨਾ ਵਸੂਲਿਆ ਗਿਆ ਹੈ।
ਇਸ ਤੋਂ ਇਲਾਵਾ ਸਵੱਛ ਭਾਰਤ ਮੁਹਿੰਮ ਦੌਰਾਨ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੀ ਥਾਂ ਜਨਤਕ ਥਾਵਾਂ ’ਤੇ ਕੂੜਾ-ਕਰਕਟ ਸੁੱਟ ਕੇ ਗੰਦਗੀ ਫੈਲਾਉਣ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਨੂੰ ਜੁਰਮਾਨੇ ਲਗਾਏ ਗਏ। ਸੈਨਟਰੀ ਇੰਸਪੈਕਟਰ ਸੰਜੋਕਤਾ ਦੀ ਅਗਵਾਈ ਵਾਲੀ ਟੀਮ ਵਿੱਚ ਪ੍ਰਦੀਪ ਕੁਮਾਰ ਅਤੇ ਗੁਲਸ਼ਨ ਕੁਮਾਰ ਸ਼ਾਮਲ ਸਨ।