ਲੁਧਿਆਣਾ (ਸਤਵਿੰਦਰ ਬਸਰਾ): ਪਟਿਆਲਾ ਵਿੱਚ ਹੱਲਾ ਬੋਲ ਰੈਲੀ ਵਿੱਚ ਭਾਰੀ ਗਿਣਤੀ ਵਿੱਚ ਪੈਨਸ਼ਨਰ ਸ਼ਾਮਲ ਹੋਣਗੇ। ਅੱਜ ਪੈਨਸ਼ਨਰ ਭਵਨ ਲੁਧਿਆਣਾ ਵਿੱਚ ਚੇਅਰਮੈਨ ਸੁਸ਼ੀਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਰਕਾਰ ਦੀ ਮੁਲਾਜ਼ਮ/ ਪੈਨਸ਼ਨਰ ਮਾਰੂ ਨੀਤੀ ਦੇ ਖਿਲਾਫ ਪੈਨਸ਼ਨਰ ਵਿੱਚ ਭਾਰੀ ਰੋਸ ਦੇਖਿਆ ਗਿਆ। ਮੀਟਿੰਗ ਦੌਰਾਨ ਇਹ ਮਤਾ ਪਾਸ ਕੀਤਾ ਗਿਆ ਕਿ 29 ਜੁਲਾਈ ਦੀ ਪਟਿਆਲਾ ਵਿੱਚ ਹੋਣ ਵਾਲੀ ਹੱਲਾ ਬੋਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰ ਭਵਨ ਤੋਂ ਸਾਥੀ ਸ਼ਾਮਲ ਹੋਣਗੇ। ਅੱਜ ਦੀ ਮੀਟਿੰਗ ਵਿੱਚ ਉਕਤ ਤੋਂ ਇਲਾਵਾ ਪ੍ਰੇਮ ਸਾਗਰ ਸ਼ਰਮਾ, ਹਰਜੀਤ ਸਿੰਘ ਗਰੇਵਾਲ, ਪਵਿੱਤਰ ਸਿੰਘ, ਦਰਸ਼ਨ ਸਿੰਘ ਉਟਾਲਾਂ, ਮਦਨ ਲਾਲ ਸ਼ਰਮਾ, ਰਾਜਿੰਦਰ ਕੁਮਾਰ, ਕੁਲਭੂਸ਼ਨ,ਦਰਸ਼ਨ ਸਿੰਘ ਲਾਡਲਾ, ਗੁਰਚਰਨ ਸਿੰਘ ਦੁਂਗਾ, ਜਸਵੀਰ ਸਿੰਘ ਵਾਲੀਆ, ਕੁਲਵੰਤ ਰਾਏ ਸਮਰਾਲਾ, ਸੁਦਾਗਰ ਸਿੰਘ ਅਤੇ ਜਸਪਾਲ ਸਿੰਘ ਆਦਿ ਸ਼ਾਮਲ ਹੋਏ।