ਪੱਤਰ ਪ੍ਰੇਰਕ
ਸਮਰਾਲਾ, 26 ਸਤੰਬਰ
ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਚ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਵਿੱਚ ਪਿਛਲੇ ਦਿਨੀਂ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੇ ਮਾਮੇ ਦੇ ਲੜਕੇ ਗੀਤਕਾਰ ਸ਼ਹਬਿਾਜ ਦੀ ਮੌਤ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਉਪਰੰਤ ਰਚਨਾਵਾਂ ਦੇ ਦੌਰ ਵਿੱਚ ਬਲਵੰਤ ਮਾਂਗਟ, ਗੁਰਨਾਮ ਸਿੰਘ ਬਿਜਲੀ, ਗੁਰਦੀਪ ਸਿੰਘ ਮਹੋਣ, ਲਿਖਾਰੀ ਸਭਾ ਰਾਮਪੁਰ ਦੇ ਪ੍ਰਧਾਨ ਜਸਵੀਰ ਝੱਜ, ਬਾਲ ਸਾਹਿਤਕਾਰ ਕਮਲਜੀਤ ਨੀਲੋਂ, ਸੰਦੀਪ ਸਮਰਾਲਾ, ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਨੇ ਰਚਨਾਵਾਂ ਸੁਣਾਈਆਂ। ਕਹਾਣੀਕਾਰ ਰਵਿੰਦਰ ਰੁਪਾਲ ਕੌਲਗੜ੍ਹ ਨੇ ਰਾਮ ਸਰੂਪ ਅਣਖੀ ਬਾਰੇ ਲਿਖਿਆ ਲੇਖ ਪੜ੍ਹਿਆ ਤੇ ਸਤਨਾਮ ਸਿੰਘ ਕੋਮਲ ਨੇ ਗ਼ਜ਼ਲਾਂ ਪੇਸ਼ ਕੀਤੀਆਂ।
ਇਸ ਉਪਰੰਤ ਕਹਾਣੀਕਾਰ ਮੁਖਤਿਆਰ ਸਿੰਘ ਦਾ ਕਹਾਣੀ ਸੰਗ੍ਰਹਿ ‘ਮੇਰੀਆਂ ਚੋਣਵੀਆਂ ਕਹਾਣੀਆਂ’ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਸਿਮਰਜੀਤ ਸਿੰਘ ਕੰਗ, ਪੁਖਰਾਜ ਸਿੰਘ ਘੁਲਾਲ, ਸੁਖਵਿੰਦਰ ਸਿੰਘ ਤੁੰਗ, ਅਮਨਦੀਪ ਕੌਸ਼ਲ ਆਦਿ ਸ਼ਾਮਿਲ ਹੋਏ।