ਪੱਤਰ ਪ੍ਰੇਰਕ
ਪਾਇਲ, 30 ਨਵੰਬਰ
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਲੱਕੀ ਰੌਣੀ ਦੀ ਦੇਖ-ਰੇਖ ਹੇਠ ਵਿਧਾਨ ਸਭਾ ਹਲਕਾ ਪਾਇਲ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਵੱਲੋਂ ਚੋਣ ਮੁਹਿੰਮ ਨੂੰ ਲੈ ਕੇ ਪਿੰਡ ਮਲਕਪੁਰ ਵਿੱਚ ਅਕਾਲੀ-ਬਸਪਾ ਵਰਕਰਾਂ ਦੀ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਡਾ. ਬੀਜਾ ਨੇ ਕਿਹਾ ਕਿ ਬਾਦਲ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਜਿੱਥੇ ਸੂਬੇ ਦਾ ਸਰਵਪੱਖੀ ਵਿਕਾਸ ਕੀਤਾ, ਉੱਥੇ ਹੀ ਹਰ ਵਰਗ ਦੀ ਭਲਾਈ ਲਈ ਵਿਸ਼ੇਸ਼ ਯੋਜਨਾਵਾਂ ਲਿਆਂਦੀਆਂ ਸਨ, ਜਿਨ੍ਹਾਂ ਸਦਕਾ ਲੋਕ ਮੁੜ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਲਿਆਉਣ ਲਈ ਪੱਬਾਂ ਭਾਰ ਹਨ। ਯੂਥ ਪ੍ਰਧਾਨ ਸਰਬਜੀਤ ਸਿੰਘ ਲੱਕੀ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਲੂੰਬੜ ਚਾਲਾਂ ਵਿੱਚ ਆਉਣ ਵਾਲੇ ਨਹੀਂ ਹਨ ਕਿਉਂਕਿ ਕਾਂਗਰਸ ਪਾਰਟੀ ਲੋਕ ਭਲਾਈ ਕਾਰਜਾਂ ਨੂੰ ਭੁੱਲ ਕੇ ਆਪਣੇ ਅੰਦਰੂਨੀ ਕਲੇਸ਼ ’ਚ ਹੀ ਉਲਝੀ ਹੋਈ ਹੈ। ਇਸ ਮੌਕੇ ’ਤੇ ਡਾ. ਬੀਜਾ, ਪ੍ਰਧਾਨ ਜਥੇ ਜਸਵੀਰ ਸਿੰਘ ਨਿਜਾਮਪਰੁ ਅਤੇ ਬਸਪਾ ਆਗੂ ਰਾਮ ਸਿੰਘ ਗੋਗੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਚੇਅਰਮੈਨ ਚੇਤ ਸਿੰਘ ਰੌਣੀ, ਦਲਵਿੰਦਰ ਸਿੰਘ ਤੇ ਗੁਰਪਾਲ ਸਿੰਘ ਰੌਣੀ ਸਮੇਤ ਹੋਰ ਹਾਜ਼ਰ ਸਨ।