ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 24 ਜੂਨ
ਪਟਿਆਲਾ ਰੇਂਜ ਦੇ ਡੀਆਈਜੀ (ਪੁਲੀਸ) ਹਰਚਰਨ ਸਿੰਘ ਭੁੱਲਰ ਨੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਵਿੱਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ, ਪੁਲੀਸ ਅਤੇ ਆਵਾਮ ਦਰਮਿਆਨ ਤਾਲਮੇਲ ਨੂੰ ਹੋਰ ਬਿਹਤਰ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਲਈ ‘ਮਿਸ਼ਨ ਸਹਿਯੋਗ’ ਤਹਿਤ ਸਥਾਨਕ ਕਲੱਬ ਵਿੱਚ ਪੁਲੀਸ-ਪਬਲਿਕ ਤਾਲਮੇਲ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਸ਼ਨ ਸਹਿਯੋਗ’ ਤਹਿਤ ਨਸ਼ਿਆਂ ਵਿਰੁੱਧ ਲੜਨ ਲਈ ਸਥਾਨਕ ਅਵਾਮ ਦੀ ਸ਼ਮੂਲੀਅਤ ਬਹੁਤ ਅਹਿਮ ਹੈ। ਸ੍ਰੀ ਭੁੱਲਰ ਨੇ ਕਿਹਾ ਕਿ ਮਿਸ਼ਨ ਸਹਿਯੋਗ ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਇੱਕ ਲਹਿਰ ਹੈ ਜਿਸ ਦਾ ਉਦੇਸ਼ ਪੁਲੀਸ ਅਤੇ ਜਨਤਾ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਮੋਰਚੇ ਵਿੱਚ ਲਿਆਉਣਾ ਹੈ।