ਪਾਇਲ
ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਰਾੜਾ ਸਾਹਿਬ ਵਿੱਚ ਅੱਜ ਸਟਾਫ, ਸੇਵਾਦਾਰਾਂ ਤੇ ਸੁਰੱਖਿਆ ਕਰਮੀਆਂ ਨੇ ਪੌਣ ਪਾਣੀ ਨੂੰ ਸਾਫ ਸੁਥਰਾ ਰੱਖਣ ਲਈ ਗੁਰਦਆਰਾ ਸਾਹਿਬ, ਸਕੂਲ ਤੇ ਰਾੜਾ ਸਹਿਬ ਪਿੰਡ ਦੇ ਆਲੇ ਦੁਆਲੇ ਵੱਡੀ ਗਿਣਤੀ ਵਿੱਚ ਬੂਟੇ ਲਾਏ। ਸਕੂਲ ਦੇ ਟਰੱਸਟੀ ਮੈਂਬਰ ਮਨਿੰਦਰਜੀਤ ਸਿੰਘ ਬੈਨੀਪਾਲ ਤੇ ਗੁਰਨਾਮ ਸਿੰਘ ਅੜੈਚਾ ਨੇ ਦੱਸਿਆ ਕਿ ਸੰਪਰਦਾਇ ਦੇ ਬਾਨੀ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਦਿਆਂ ਅੱਜ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਇਹ ਬੂਟੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਟਰੱਸਟ ਦੇ ਪ੍ਰਬੰਧਕਾਂ ਨੇ ਜੁਲਾਈ ਤੋਂ ਸਤੰਬਰ ਮਹੀਨੇ ਦੇ ਅਖੀਰ ਤੱਕ ਖਾਲੀ ਪਈਆਂ ਥਾਵਾਂ ’ਤੇ ਵੱਡੀ ਗਿਣਤੀ ਬੂਟੇ ਲਾਏ ਹਨ। -ਪੱਤਰ ਪ੍ਰੇਰਕ