ਪੱਤਰ ਪ੍ਰੇਰਕ
ਪਾਇਲ, 28 ਜੂਨ
ਗੁਰੂ ਹਰਿਗੋਬਿੰਦ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰ ਘੁਡਾਣੀ ਕਲਾਂ ਵਿਖੇ ਸ਼ੇਰ -ਏ- ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਪੰਚ ਗੁਰਿੰਦਰ ਸਿੰਘ ਦੇ ਯਤਨਾਂ ਸਦਕਾ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਰਕਾਰੀ ਸਕੂਲ ਵਿੱਚ ਬੂਟੇ ਲਗਾਏ। ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਅੱਜ ਸਮਾਜ ਦੇ ਹਰ ਨਾਗਰਿਕ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਬਣਦਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਅੱਜ ਵਾਤਾਵਰਨ ਨੂੰ ਬਚਾਉਣਾ ਸਾਡੇ ਸਾਹਮਣੇ ਵੱਡੀ ਚੁਣੌਤੀ ਹੈ ਇਸ ਲਈ ਧਰਤੀ, ਪਾਣੀ ਅਤੇ ਹਵਾ ਵਿਚਲੇ ਮਾੜੇ ਪ੍ਰਭਾਵਾਂ ਕਾਰਨ ਸਾਨੂੰ ਮਾੜੇ ਨਤੀਜੇ ਭੁਗਤਣੇ ਪੈ ਰਹੇ ਹਨ। ਇਸ ਮੌਕੇ ਵਿਧਾਇਕ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪੀਏ ਮਨਜੀਤ ਸਿੰਘ ਡੀਸੀ, ਜਥੇਦਾਰ ਮਨਜੀਤ ਸਿੰਘ ਘੁਡਾਣੀ, ਬਿਕਰਮ ਦਸੂਹਾ ਬੀਡੀਪੀਓ, ਗੁਰਪ੍ਰੀਤ ਸਿੰਘ ਲਾਡੀ ਸੈਕਟਰ ਨਰੇਗਾ, ਹਾਜ਼ਰ ਸਨ।