ਰਾਏਕੋਟ: ਇਥੇ ਪੁਲੀਸ ਚੌਕੀ ਲੋਹਟਬੱਦੀ ਦੇ ਇੰਚਾਰਜ ਅਮਰਜੀਤ ਸਿੰਘ ਨੇ ਐੱਸ.ਐੱਸ.ਪੀ ਲੁਧਿਆਣਾ ਚਰਨਜੀਤ ਸਿੰਘ ਸੋਹਲ, ਉਪ ਪੁਲੀਸ ਕਪਤਾਨ ਰਾਏਕੋਟ ਸੁਖਨਾਜ ਸਿੰਘ, ਥਾਣਾ ਮੁਖੀ ਰਾਏਕੋਟ (ਸਦਰ) ਅਜੈਬ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਬੜੂੰਦੀ ਵਿੱਚ ਨਾਕਾਬੰਦੀ ਕਰਕੇ ਬਿਨਾਂ ਮਾਸਕ ਵਾਲੇ ਰਾਹਗੀਰਾਂ ਦੇ ਕਰੋਨਾ ਟੈਸਟ ਕਰਵਾਏ। ਇਸ ਮੌਕੇ ਪੁਲੀਸ ਨੇ ਲੋਕਾਂ ਨੂੰ ਕਰੋਨਾ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਕਰੋਨਾ ਪ੍ਰਤੀ ਲਾਪ੍ਰਵਾਹ ਹੋਣਾ ਖਤਰਨਾਕ ਹੋ ਸਕਦਾ ਹੈ, ਇਸ ਤੋਂ ਬਚਾਅ ਲਈ ਸਾਵਧਾਨੀਆਂ ਜ਼ਰੂਰੀ ਹਨ। ਇਸ ਮੌਕੇ ਕਈ ਰਾਹਗੀਰ ਟੈਸਟ ਕਰਵਾਉਣ ਲਈ ਸਹਿਮਤ ਨਹੀਂ ਹੋਏ, ਜਿਨ੍ਹਾਂ ਦੇ ਪੁਲੀਸ ਵੱਲੋਂ ਚਲਾਨ ਕੱਟੇ ਗਏ। ਇਸ ਮੌਕੇ ਪੁਲਿਸ ਵਲੋਂ ਮੁਫ਼ਤ ਮਾਸਕ ਵੀ ਵੰਡੇ ਗਏ। -ਪੱਤਰ ਪ੍ਰੇਰਕ