ਦੇਵਿੰਦਰ ਸਿੰਘ ਜੱਗੀ
ਪਾਇਲ, 12 ਨਵੰਬਰ
ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿੱਚ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਬੱਚਿਆਂ ਨੂੰ ਅਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਕੂਲ ਦੇ ਐੱਨਸੀਸੀ ਦੇ ਐੱਸਐੱਮਓ ਸੂਬੇਦਾਰ ਮੇਜਰ ਸੁਖਦੇਵ ਸਿੰਘ, ਵਿਦਿਆਰਥੀਆਂ ਦੇ ਮਾਪੇ ਅਤੇ ਸਮੁੱਚੇ ਇਲਾਕੇ ਦੇ ਪਤਵੰਤੇ ਸੱਜਣ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ‘ਸਿੱਖ ਵਿਰਸਾ’ ਦੇ ਨਾਂ ਹੇਠ ਕਰਵਾਏ ਗਏ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਟ੍ਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਮਾਡਲ ਟਾਊਨ, ਲੁਧਿਆਣਾ ਨੇ ਪਹਿਲਾ, ਸੈਕਰਟ ਹਾਰਟ ਕਾਨਵੈਂਟ ਸਕੂਲ ਖੰਨਾ ਨੇ ਦੂਸਰਾ ਅਤੇ ਆਤਮ ਵਿਦਿਆ ਮੰਦਰ ਸਕੂਲ ਕਨੇਚ ਨੇ ਤੀਸਰਾ ਸਥਾਨ ਹਾਸਲ ਕੀਤਾ ਸੀ। ਇਸ ਲਈ ਇਨ੍ਹਾਂ ਜੇਤੂ ਸਕੂਲਾਂ ਨੂੰ 5100, 3100 ਅਤੇ 2100 ਨਕਦ ਰਾਸ਼ੀ ਸਮੇਤ ਟ੍ਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਮਹਾਨ ਪੁਰਬ ਉੱਤੇ ਬੱਚਿਆਂ ਵੱਲੋਂ ਬਹੁਤ ਹੀ ਰਸਭਿੰਨੀ ਅਵਾਜ਼ ਵਿੱਚ ਸ਼ਬਦ ਦਾ ਗਾਇਨ ਕੀਤਾ ਗਿਆ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਸਾਹਿਬਾਨ ਸਰਪੰਚ ਗੁਰਨਾਮ ਸਿੰਘ ਅੜੈਚਾ, ਮਾ. ਪਰਮਿੰਦਰਜੀਤ ਸਿੰਘ, ਐਡਵੋਕੇਟ ਭਵਪ੍ਰੀਤ ਸਿੰਘ ਮੁੰਡੀ, ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ, ਵਾਈਸ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ, ਹੈੱਡ ਮਿਸਟ੍ਰਿਸ ਸਰਬਜੀਤ ਕੌਰ ਰੇਖੀ ਵੱਲੋਂ ਸੰਤ ਬਾਬਾ ਬਲਜਿੰਦਰ ਸਿੰਘ ਜੀ ਨੂੰ ਸਿਰੋਪਾਓ ਭੇਟ ਕੀਤੇ ਗਏ। ਟਰੱਸਟੀ ਮੈਂਬਰ ਮਨਿੰਦਰਜੀਤ ਸਿੰਘ ਬੈਨੀਪਾਲ ਅਤੇ ਡਾ. ਗੁਰਨਾਮ ਕੌਰ ਵੱਲੋਂ ਸੰਦੇਸ਼ ਰਾਹੀਂ ਗੁਰਪੁਰਬ ਦੀਆਂ ਵਧਾਈਆਂ ਭੇਜੀਆਂ ਗਈਆਂ।
ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਵੱਲੋਂ ਸਮੂਹ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੰਦੇਸ਼ ਦਿੰਦਿਆਂ ਪਹੁੰਚੀਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ