ਸਤਵਿੰਦਰ ਬਸਰਾ
ਲੁਧਿਆਣਾ, 12 ਨਵੰਬਰ
4ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ 14 ਤੋਂ 17 ਨਵੰਬਰ ਤੱਕ ਪੰਜਾਬੀ ਭਵਨ ਲੁਧਿਆਣਾ ਵਿੱਚ ਚਾਰ-ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਕਰਵਾਇਆ ਜਾ ਰਿਹਾ ਹੈ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ 14 ਨਵੰਬਰ ਨੂੰ ਮੇਲੇ ਦਾ ਉਦਘਾਟਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਕਰਨਗੇ ਜਦਕਿ ਪ੍ਰਧਾਨਗੀ ਅਕਾਦਮੀ ਦੇ ਸਾਬਕਾ ਪ੍ਰਧਾਨ ਡਾ. ਐੱਸਐੱਸ ਜੌਹਲ ਵੱਲੋਂ ਕੀਤੀ ਜਾਵੇਗੀ। ਵਿਸ਼ੇਸ਼ ਮਹਿਮਾਨ ਵਜੋਂ ਅਮਰਜੀਤ ਸਿੰਘ ਟਿੱਕਾ ਪ੍ਰਧਾਨ, ਪ੍ਰਿਤਪਾਲ ਸਿੰਘ ਅਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਸ਼ਿਰਕਤ ਕਰਨਗੇ। ਉਨ੍ਹਾਂ ਦਸਿਆ ‘ਆਓ ਕਿਤਾਬਾਂ ਪੜ੍ਹੀਏ’ ਵਿਸ਼ੇ ’ਤੇ ਵਿਚਾਰ ਚਰਚਾ ਹੋਵੇਗੀ ਜਿਸ ਦਾ ਮੁੱਖ ਭਾਸ਼ਣ ਜੰਗ ਬਹਾਦਰ ਗੋਇਲ ਦੇਣਗੇ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਸਾਰਿਆਂ ਨੂੰ ਇਸ ਮੌਕੇ ਪਹੁੰਚਣ ਦਾ ਸੱਦਾ ਦਿੱਤਾ। ਅਕਾਦਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦਸਿਆ ਕਿ 14 ਨਵੰਬਰ ਬਾਲ ਦਿਵਸ ਨੂੰ ਸਮਰਪਿਤ ਹੋਵੇਗਾ।