ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 25 ਅਕਤੂਬਰ
ਪੰਜਾਬ ਸੀਟੂ ਦੇ ਸੂਬਾਈ ਸੰਮੇਲਨ ਦੀਆਂ ਤਿਆਰੀਆਂ ਲਈ ਅੱਜ ਰਾਏਕੋਟ ਵਿਚ ਸੀਟੂ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਦੇ ਪ੍ਰਤੀਨਿਧਾਂ ਅਤੇ ਕਾਰਕੁਨਾਂ ਦੀ ਮੀਟਿੰਗ ਹੋਈ। ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਨੇ ਦੱਸਿਆ ਕਿ 22 ਨਵੰਬਰ ਨੂੰ ਰਾਏਕੋਟ ਦੀ ਅਨਾਜ ਮੰਡੀ ਵਿਚ ਹੋਣ ਵਾਲੀ ਮਜ਼ਦੂਰ-ਕਿਸਾਨ ਰੈਲੀ ਦੀ ਕਾਮਯਾਬੀ ਲਈ ਵਿਉਂਤਬੰਦੀ ਅਤੇ ਤਿੰਨ ਰੋਜ਼ਾ ਸੰਮੇਲਨ ਦੀ ਕਾਮਯਾਬੀ ਲਈ ਫ਼ੰਡ ਮੁਹਿੰਮ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮਾਮਲੇ ਵਿਚ ਦਲਜੀਤ ਕੁਮਾਰ ਗੋਰਾ, ਡਾ. ਪ੍ਰਕਾਸ਼ ਸਿੰਘ ਬਰ੍ਹਮੀ, ਰਾਜ ਜਸਵੰਤ ਸਿੰਘ ਤਲਵੰਡੀ, ਕਰਮਜੀਤ ਸਨੀ ਰਾਏਕੋਟ ਅਤੇ ਰੁਲਦਾ ਸਿੰਘ ਗੋਬਿੰਦਗੜ੍ਹ ਦੀ ਅਗਵਾਈ ਵਿਚ ਪੰਜ ਕਮੇਟੀਆਂ ਦਾ ਗਠਨ ਕਰ ਕੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।ਸੀਟੂ ਆਗੂ ਗੋਰਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਸੀਟੂ ਇਕਾਈਆਂ ਦੀ ਮਜ਼ਬੂਤੀ ਦੇ ਨਾਲ-ਨਾਲ ਫ਼ੰਡ ਮੁਹਿੰਮ ਵੀ ਤੇਜ਼ ਕੀਤੀ ਜਾਵੇਗੀ। ਪਿੰਡਾਂ ਵਿਚ ਰੈਲੀ ਦੀ ਤਿਆਰੀ ਲਈ ਨੁੱਕੜ ਮੀਟਿੰਗਾਂ ਅਤੇ ਸਭਾਵਾਂ ਕੀਤੀਆਂ ਜਾਣਗੀਆਂ।