ਨਿੱਜੀ ਪੱਤਰ ਪ੍ਰੇਰਕ
ਖੰਨਾ, 20 ਨਵੰਬਰ
ਇਥੇ ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਦੇ ਮੈਂਬਰਾਂ ਦੀ ਇਕੱਤਰਤਾ ਸੁਰਿੰਦਰ ਕੌਰ ਇਕੋਲਾਹੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਮਨਜੀਤ ਕੌਰ, ਗੁਰਮੇਲ ਕੌਰ, ਅੰਜੂ ਰਾਣੀ, ਲਖਬੀਰ ਕੌਰ, ਪਰਮਜੀਤ ਕੌਰ, ਮਨਜੀਤ ਕੌਰ ਨੇ ਕਿਹਾ ਕਿ 21 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ ਮਿਡ-ਡੇ-ਮੀਲ ਕੁੱਕ ਬੀਬੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਪਿੱਟ ਸਿਆਪਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀਬੀਆਂ ਆਪਣੀਆਂ ਹੱਕੀ ਮੰਗਾਂ ਸਬੰਧੀ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਹਨ ਅਤੇ ਇਸ ਸਬੰਧੀ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪ੍ਰੰਤੂ ਕੋਈ ਹੱਲ ਨਹੀਂ ਨਿਕਲ ਰਿਹਾ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ 2200 ਰੁਪਏ ਮਹੀਨਾ ਤਨਖਾਹ ਮਿਲਦੀ ਹੈ, ਜੋ ਪਿਛਲੇ ਤਿੰਨ ਮਹੀਨਿਆਂ ਤੋਂ ਨਹੀਂ ਦਿੱਤੀ ਗਈ, ਵਰਕਰਾਂ ਨੂੰ ਸਾਲ ਵਿਚ ਸਿਰਫ਼ 10 ਮਹੀਨੇ ਤਨਖਾਹ ਦਿੱਤੀ ਜਾਂਦੀ ਹੈ, ਜਦੋਂ ਕਿ ਹਰਿਆਣਾ ਸੂਬੇ ਵਿਚ 4500 ਰੁਪਏ ਦਿੱਤੇ ਜਾਂਦੇ ਹਨ।