ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਅਪਰੈਲ
ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਬਾਬਾ ਸੂਰਤ ਸਿੰਘ ਜੀ ਚੈਰੀਟੇਬਲ ਟਰੱਸਟ, ਪ੍ਰਤਾਪ ਨਗਰ ਵਿੱਖੇ ਰਾਸ਼ਨ ਵੰਡ ਸਮਾਗਮ ਕੀਤਾ ਗਿਆ ਜਿਸ ਵਿੱਚ ਲੋੜਵੰਦ ਅਤੇ ਵਿਧਵਾ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਸਮਾਜ ਸੇਵਕ ਬਲਵਿੰਦਰ ਸਿੰਘ ਬਿੱਲੂ ਪੁੱਜੇ ਜਿਨ੍ਹਾਂ ਰਾਸ਼ਨ ਵੰਡਣ ਉਪਰੰਤ ਕਿਹਾ ਕਿ ਸੰਸਥਾ ਵੱਲੋਂ ਮਨੁੱਖਤਾ ਦੇ ਭਲੇ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ।
ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਮੁਢਲਾ ਫ਼ਰਜ਼ ਹੈ ਕਿ ਅਸੀਂ ਵੀ ਸੇਵਾ ਦੇ ਇਸ ਮਹਾਨ ਕੁੰਭ ਵਿੱਚ ਆਪਣੇ ਵੱਲੋਂ ਕੁਝ ਨਾ ਕੁਝ ਬਣਦਾ ਯੋਗਦਾਨ ਪਾਈਏ। ਸੰਸਥਾ ਦੇ ਮੁੱਖ ਸਲਾਹਕਾਰ ਸੋਹਣ ਸਿੰਘ ਗੋਗਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਰਾਸ਼ਨ ਵੰਡਣ ਤੋਂ ਇਲਾਵਾ ਲੜਕੀਆਂ ਨੂੰ ਸਮਾਜ ਅੰਦਰ ਲੜਕਿਆਂ ਦੇ ਬਰਾਬਾਰ ਦਾ ਮਾਣ ਤੇ ਸਨਮਾਨ ਦਿਵਾਉਣ ਲਈ ਲੋਕ ਜਾਗਰੂਕਤਾ ਸਮਾਗਮ ਕਰਵਾਕੇ ਇੱਕ ਨਵੀਂ ਜਾਗ੍ਰਿਤੀ ਪੈਦਾ ਕੀਤੀ ਜਾ ਰਹੀ ਹੈ।