ਖੇਤਰੀ ਪ੍ਰਤੀਨਿਧ
ਲੁਧਿਆਣਾ, 29 ਜਨਵਰੀ
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਵੱਲੋਂ ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਹਿ ‘ਮੋਰ ਪੰਖ’ ਦਾ ਦੂਜਾ ਸੰਸਕਰਨ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਲੋਕ ਅਰਪਨ ਕੀਤਾ। ਸ੍ਰੀ ਬੁੱਟਰ ਨੇ ਕਿਹਾ ਕਿ ਗੁਰਭਜਨ ਗਿੱਲ ਨੇ ਸੱਤ ਗ਼ਜ਼ਲ ਸੰਗ੍ਰਹਿ, ਇੱਕ ਰੁਬਾਈ ਸੰਗ੍ਰਹਿ, ਇੱਕ ਗੀਤ ਸੰਗ੍ਰਹਿ ਅਤੇ ਅੱਠ ਕਾਵਿ ਸੰਗ੍ਰਹਿ ਪੰਜਾਬੀ ਸਾਹਿੱਤ ਜਗਤ ਦੀ ਝੋਲੀ ਪਾਏ ਹਨ। ਪ੍ਰੋ. ਗਿੱਲ ਨੇ ਕਿਹਾ ਕਿ ਪੰਜਾਬੀ ਗ਼ਜ਼ਲ ਲਿਖਣ ਦੇ ਰਾਹ ਉਨ੍ਹਾਂ ਨੂੰ ਪ੍ਰਿੰਸੀਪਲ ਤਖ਼ਤ ਸਿੰਘ, ਡਾ. ਜਗਤਾਰ, ਸਰਦਾਰ ਪੰਛੀ ਤੇ ਸੁਰਜੀਤ ਪਾਤਰ ਨੇ ਤੋਰਿਆ।