ਗੁਰਿੰਦਰ ਸਿੰਘ
ਲੁਧਿਆਣਾ, 31 ਜਨਵਰੀ
ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਸਚਖੰਡ ਵਾਸੀ ਬਾਬਾ ਜੋਰਾ ਸਿੰਘ ਲੱਖਾ ਦੀ ਚੌਥੀ ਬਰਸੀ ਮੌਕੇ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਦੀ ਪ੍ਰੇਰਨਾ ਸਦਕਾ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 50 ਬਲੱਡ ਯੂਨਿਟ ਖੂਨ ਇਕੱਤਰ ਕੀਤਾ ਗਿਆ।
ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਗੁਰਦੁਆਰਾ ਮੇਹਦੇਆਣਾ ਸਾਹਿਬ ਵਿਖੇ ਲਗਾਏ ਕੈਂਪ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਕਿਹਾ ਕਿ ਖੰਡੇ ਬਾਟੇ ਦੀ ਪਾਹੁਲ ਛਕ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਸੇਵਾ-ਸਿਮਰਨ ਨਾਲ ਜੁੜਨ। ਸੰਤ ਬਾਬਾ ਜਗਜੀਤ ਸਿੰਘ ਲੋਪੋਂ ਨੇ ਕਿਹਾ ਕਿ ਖੂਨ ਦਾ ਇਕ ਇਕ ਯੂਨਿਟ ਦਾਨ ਕਰਨ ਨਾਲ ਕਈ ਕੀਮਤੀ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਇਸ ਮੌਕੇ ਸੰਤ ਬਾਬਾ ਘਾਲਾ ਸਿੰਘ, ਬਾਬਾ ਧਰਮਿੰਦਰ ਸਿੰਘ ਨਾਨਕਸਰ ਕਲੇਰਾਂ ਅਤੇ ਸ਼ੈਸ਼ਨ ਜੱਜ ਕਿਸ਼ੋਰ ਕੁਮਾਰ ਨੇ ਖੂਨਦਾਨੀਆਂ ਨੂੰ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜਸਵੀਰ ਸਿੰਘ ਮੁੱਲਾਂਪੁਰ, ਗੁਰਮੀਤ ਸਿੰਘ, ਜਥੇਦਾਰ ਸੁਖਦੇਵ ਸਿੰਘ ਰੇੜਕਾ, ਅਜੈਬ ਸਿੰਘ, ਜਗਦੀਪ ਸਿੰਘ ਸਿੱਧੂ, ਜਸ਼ਨਦੀਪ ਸਿੰਘ ਮਹਿਲਕਲਾਂ, ਹਰਵਿੰਦਰ ਸਿੰਘ ਹੈਰੀ, ਡਾ: ਤਾਜ ਮੁਹੰਮਦ, ਦਿਲਬਾਗ ਸਿੰਘ, ਗੁਰਦੋਰ ਸਿੰਘ ਅਤੇ ਕੰਵਲਜੀਤ ਸਿੰਘ ਆਦਿ ਵੀ ਹਾਜ਼ਰ ਸਨ।