ਪੱਤਰ ਪ੍ਰੇਰਕ
ਦੋਰਾਹਾ, 15 ਮਾਰਚ
ਨਾਨਕਸ਼ਾਹੀ ਸੰਮਤ 554ਵੇਂ ਦਿਵਸ ਅਤੇ ਚੇਤਰ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਧਾਰਮਿਕ ਕਵੀ ਦਰਬਾਰ ਗੁਰਦੁਆਰਾ ਸਿੰਘ ਸਭਾ ਵਿਚ ਕਰਵਾਇਆ ਗਿਆ। ਸਭ ਤੋਂ ਪਹਿਲਾ ਮੁੱਖ ਗ੍ਰੰਥੀ ਹਰਜੀਤ ਸਿੰਘ ਨੇ ਇਸ ਦਿਵਸ ਦੀ ਮਹਾਨਤਾ ਸਬੰਧੀ ਕਥਾ, ਉਪਰੰਤ ਰਾਗੀ ਜਥਿਆਂ ਨੇ ਕੀਰਤਨ ਕੀਤਾ। ਇਸ ਮੌਕੇ ਦੋਰਾਹੇ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤ ਨੇ ਕਵੀ ਦਰਬਾਰ ਦਾ ਆਨੰਦ ਮਾਣਿਆ। ਇਸ ਕਵੀ ਦਰਬਾਰ ਵਿੱਚ ਪੰਥਕ ਕਵੀ ਸਭਾ ਪੰਜਾਬ ਦੇ ਪ੍ਰਧਾਨ ਬਲਬੀਰ ਸਿੰਘ ਬੱਲ, ਪੰਜਾਬ ਦੇ ਰਫੀ ਵਜੋਂ ਜਾਣੇ ਜਾਂਦੇ ਪੰਜਾਬੀ ਕਵੀ ਰਛਪਾਲ ਸਿੰਘ ਪਾਲ ਜਲੰਧਰ, ਜਨਾਬ ਜਮੀਰ ਅਲੀ ਜ਼ਮੀਰ ਮਾਲੇਰਕੋਟਲਾ ਆਦਿ ਨੇ ਆਪਣੀਆਂ ਕਵਿਤਾਵਾਂ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਦਲਜੀਤ ਸਿੰਘ ਪੱਪੂ, ਹਰਿਮਹਿੰਦਰ ਸਿੰਘ ਖਾਲਸਾ, ਭੁਪਿੰਦਰ ਸਿੰਘ, ਰਾਜਿੰਦਰ ਸਿੰਘ ਖਾਲਸਾ, ਤਰਲੋਚਨ ਸਿੰਘ ਸੇਠੀ ਐਡਵੋਕੇਟ, ਐਡਵੋਕੇਟ ਨਰਿੰਦਰ ਸਿੰਘ ਓਬਰਾਏ, ਜੋਗਿੰਦਰ ਸਿੰਘ, ਲਾਲ ਸਿੰਘ ਮਾਂਗਟ ਆਦਿ ਸਖਸ਼ੀਅਤਾਂ ਹਾਜ਼ਰ ਸਨ।