ਪੱਤਰ ਪ੍ਰੇਰਕ
ਦੋਰਾਹਾ, 28 ਅਗਸਤ
ਇਥੋਂ ਦੀ ਐੱਨ.ਆਰ.ਆਈ ਕਲੋਨੀ ਦੇ ਵਾਸੀਆਂ ਵੱਲੋਂ ਪਿਛਲੇ ਦਿਨੀਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਕਲੋਨੀ ਦੇ ਕੱਚੇ ਰਸਤਿਆਂ ਨੂੰ ਪੱਕਾ ਕਰਨ ਦੀ ਮੰਗ ਕੀਤੀ। ਇਸ ’ਤੇ ਕਾਰਵਾਈ ਕਰਦਿਆਂ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਕਾਰਜਸਾਧਕ ਅਫ਼ਸਰ ਸੁਖਦੇਵ ਸਿੰਘ ਅਤੇ ਕੁਲਜਿੰਦਰ ਸਿੰਘ ਨੇ ਕਲੋਨੀ ਦਾ ਦੌਰਾ ਕੀਤਾ। ਇਸ ਮੌਕੇ ਲੋਕਾਂ ਨੇ ਇਨ੍ਹਾਂ ਕੱਚੇ ਰਸਤਿਆਂ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਅਤੇ ਜਲਦ ਹੱਲ ਦੀ ਮੰਗ ਕੀਤੀ। ਕੌਂਸਲ ਪ੍ਰਧਾਨ ਨੇ ਭਰੋਸਾ ਦਿਵਾਇਆ ਕਿ ਸਰਕਾਰੀ ਹਦਾਇਤਾਂ ਅਨੁਸਾਰ ਜਲਦ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਕਿਉਂਕਿ ਵਿਧਾਇਕ ਲੱਖਾ ਦੇ ਯਤਨਾ ਸਦਕਾ ਦੋਰਾਹਾ ਸ਼ਹਿਰ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਮੌਕੇ ਕਮਲਜੀਤ ਸਿੰਘ, ਗੁਰਦੀਪ ਸਿੰਘ, ਗੁਰਮੁੱਖ ਸਿੰਘ, ਗੁਰਦੀਪ ਸਿੰਘ, ਬੌਬੀ ਕਪਿਲਾ, ਬਲਵੀਰ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਮੁਹੰਮਦ ਇਕਬਾਲ, ਜਗਜੀਤ ਸਿੰਘ ਆਦਿ ਹਾਜ਼ਰ ਸਨ।