ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 7 ਅਗਸਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਮੁੱਲਾਂਪੁਰ ਸ਼ਹਿਰ ਦੇ ਗੰਦੇ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਰਾਹੀਂ ਸੋਧ ਕੇ ਲਲਤੋਂ, ਪਮਾਲ ਡਰੇਨ ਵਿੱਚ ਪਾਉਣ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਡਰੇਨ ਦੀ ਸਫ਼ਾਈ ਉੱਪਰ ਤਸੱਲੀ ਪ੍ਰਗਟ ਕੀਤੀ। ਮੌਕੇ ’ਤੇ ਮੌਜੂਦ ਐਕਸੀਅਨ ਹਰਜੋਤ ਸਿੰਘ ਵਾਲੀਆ, ਐੱਸ.ਡੀ.ਓ ਰਾਕੇਸ਼ ਕੁਮਾਰ ਅਤੇ ਕਾਰਜਸਾਧਕ ਅਫ਼ਸਰ ਮਨੋਹਰ ਲਾਲ ਸ਼ਾਮਿਲ ਸਨ। ਡਰੇਨੇਜ਼ ਵਿਭਾਗ ਦੇ ਐਕਸੀਅਨ ਹਰਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਸੰਭਾਵੀ ਬਰਸਾਤ ਨੂੰ ਦੇਖਦਿਆਂ ਜ਼ਿਲ੍ਹੇ ਵਿਚ ਪੈਂਦੀਆਂ ਸਾਰੀਆਂ ਡਰੇਨਾਂ ਦੀ ਸਫ਼ਾਈ ਕਰਵਾ ਦਿੱਤੀ ਗਈ ਹੈ। ਕੈਪਟਨ ਸੰਧੂ ਨੇ ਕਿਹਾ ਕਿ ਬਰਸਾਤੀ ਮੌਸਮ ਵਿੱਚ ਪਾਣੀ ਦੀ ਬਹੁਤਾਤ ਨੂੰ ਦੇਖਦਿਆਂ ਡਰੇਨ ਦਾ ਪਾਣੀ ਬੇਰੋਕ ਚਲਦਾ ਰੱਖਣ ਲਈ ਡਰੇਨ ਦੀ ਸਫ਼ਾਈ ਵੀ ਬਹੁਤ ਜ਼ਰੂਰੀ ਹੈ। ਸੰਧੂ ਨੇ ਹਲਕੇ ਦੇ ਸਾਰੇ ਪਿੰਡਾਂ ਵਿੱਚ ਸੀਵਰੇਜ ਪਾਉਣ ਅਤੇ ਗਲੀਆਂ ਪੱਕੀਆਂ ਕਰਨ ਦਾ ਦਾਅਵਾ ਕੀਤਾ।