ਲੁਧਿਆਣਾ: ਪੰਜਾਬੀ ਸਾਹਿਤ ਅਕਾਦਮੀ ਵੱਲੋਂ ਪੰਜਾਬੀ ਭਵਨ ’ਚ ਅੱਜ ਤੋਂ 7 ਦਿਨ ਚੱਲਣ ਵਾਲੀ ਬਾਲ ਨਾਟਕ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ। ਇਸ ਵਿੱਚ 15 ਸਾਲ ਦੀ ਉਮਰ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਸ਼ਿਰਕਤ ਕੀਤੀ। ਉਦਘਾਟਨੀ ਸਮਾਗਮ ਵਿੱਚ ਡਾ. ਗੁਰਚਰਨ ਕੌਰ ਕੋਚਰ, ਕਨਵੀਨਰ ਜਨਮੇਜਾ ਸਿੰਘ ਜੌਹਲ, ਕੋ-ਕਨਵੀਨਰ ਕਰਮਜੀਤ ਗਰੇਵਾਲ, ਅਕਾਦਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਅਤੇ ਡਾ. ਗੁਲਜ਼ਾਰ ਸਿੰਘ ਪੰਧੇਰ ਸ਼ਾਮਿਲ ਹੋਏ। ਕਨਵੀਨਰ ਸ੍ਰੀ ਜੌਹਲ ਤੇ ਕੋ ਕਨਵੀਨਰ ਸ੍ਰੀ ਗਰੇਵਾਲ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਉਦੇਸ਼ ਬੱਚਿਆਂ ਵਿੱਚ ਆਪਸੀ ਸੰਵਾਦ ਨੂੰ ਉਤਸ਼ਾਹਤ ਕਰਕੇ ਉਨ੍ਹਾਂ ਦੀ ਸ਼ਖਸੀਅਤ ਦਾ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਉਣਾ ਹੈ। ਪ੍ਰਬੰਧਕਾਂ ਵੱਲੋਂ ਸਕੂਲਾਂ ਦੇ ਇਸ ਉਮਰ ਦੇ ਬੱਚਿਆਂ ਨੂੰ ਇਸ ਵਰਕਸ਼ਾਪ ’ਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਹੈ। ਇਹ ਵਰਕਸ਼ਾਪ 21 ਜੂਨ ਤੱਕ ਚੱਲੇਗੀ। -ਖੇਤਰੀ ਪ੍ਰਤੀਨਿਧ