ਲੁਧਿਆਣਾ: ਥਾਣਾ ਸਾਹਨੇਵਾਲ ਦੀ ਪੁਲੀਸ ਨੂੰ ਗਰੋਵਰ ਆਟੋ ਮੋਬਾਈਲ ਕੰਪਨੀ ਦੇ ਮੈਨੇਜਰ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਗੁਰਮੁਖ ਸਿੰਘ ਵਾਸੀ ਜਨਤਾ ਨਗਰ ਕੰਪਨੀ ਵਿੱਚ ਕੰਮ ਕਰਦਾ ਸੀ। ਉਸ ਨੇ ਟੈਲੀ ਸਾਫਟਵੇਅਰ ਨਾਲ ਛੇੜਛਾੜ ਕਰਕੇ ਕੰਪਨੀ ਦੇ 49 ਲੱਖ ਰੁਪਏ ਆਪਣੇ ਨਿੱਜੀ ਖਾਤੇ ਵਿੱਚ ਟਰਾਂਸਫਰ ਕਰਕੇ ਵਰਤ ਲਏ ਹਨ। ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਗੁਰਮੁਖ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ