ਮਾਛੀਵਾੜਾ: ਸਰਕਾਰੀ ਹਾਈ ਸਮਾਰਟ ਸਕੂਲ ਸ਼ੇਰਪੁਰ ਬੇਟ ਵਿੱਚ ਸਾਇੰਸ ਮੇਲੇ ਕਰਵਾਇਆ ਗਿਆ, ਜਿਸ ਵਿਚ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਪ੍ਰਦਰਸ਼ਨੀ ਲਗਾਈ ਗਈ। ਸਕੂਲ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਸਾਇੰਸ ਮੇਲੇ ਦੌਰਾਨ ਮਨੀ ਭੱਟ ਅਤੇ ਮਾਸਟਰ ਰਾਜ ਕੁਮਾਰ ਨੇ ਵਿਦਿਆਰਥੀਆਂ ਦੀ ਤਿਆਰੀ ਕਰਵਾਈ। ਇਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਸੀਜੇ ਪਾਲ (ਸੇਵਾਮੁਕਤ ਕਰਨਲ) ਨੇ ਮੇਲੇ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਬੱਚਿਆਂ ਵਿਚ ਸਾਇੰਸ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਦੇ ਹਨ। ਉਨ੍ਹਾਂ ਸਾਇੰਸ ਲੈਬ ਨੂੰ ਆਧੁਨਿਕ ਬਣਾਉਣ ਲਈ ਲੋੜੀਂਦੀ ਸਹਾਇਤਾ ਕਰਨ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਅਧਿਆਪਕਾ ਨੀਲਮ ਰਾਣੀ, ਰੁਪਿੰਦਰ ਕੌਰ, ਗੁਰਪ੍ਰੀਤ ਸਿੰਘ, ਮਿਸ ਕਿਰਨਪ੍ਰੀਤ ਕੌਰ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ। -ਪੱਤਰ ਪ੍ਰੇਰਕ