ਸਮਰਾਲਾ:
ਸੈਂਟੀਨਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿੱਚ ਹੋ ਰਹੀਆਂ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿੱਚ ਅਥਲੈਟਿਕ ਮੁਕਾਬਲਿਆਂ ’ਚ ਹਿੱਸਾ ਲਿਆ, ਜਿਸ ਵਿੱਚ ਹਰਮਨਪ੍ਰੀਤ ਕੌਰ ਨੇ 4×400 ਮੀਟਰ (19 ਸਾਲ) ਦੌੜ ਵਿੱਚ ਤੀਜਾ ਸਥਾਨ ਹਾਸਲ ਕੀਤਾ ਅਤੇ ਰਣਵੀਰ ਸਿੰਘ ਨੇ ਜੈਵਲਿਨ ਥਰੋਅ (19 ਸਾਲ) ਵਿੱਚ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੇ ਸੈਂਟੀਨਲ ਇੰਟਰਨੈਸ਼ਨਲ ਸਕੂਲ ਦਾ ਨਾਮ ਰੋਸ਼ਨ ਕੀਤਾ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਇਸ ਮੌਕੇ ’ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ। -ਪੱਤਰ ਪ੍ਰੇਰਕ