ਜਗਰਾਉਂ: ਜੀਐੱਚਜੀ ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ ਵਿੱਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਦੌਰਾਨ ਵਿਦਿਆਰਥਣਾਂ ਨਾਲ ਕਾਨੂੰਨੀ ਨੁਕਤੇ ਸਾਂਝੇ ਕੀਤੇ ਗਏ। ਡਾਇਰੈਕਟਰ ਡਾ. ਐੱਸਕੇ ਨਾਇਕ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ. ਸ਼ਵੇਤਾ ਢੰਡ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਸ਼ਨ ਵਿੱਚ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੇ ਸਕੱਤਰ ਅਮਰਜੀਤ ਸਿੰਘ, ਪ੍ਰਿੰ. ਜਤਿੰਦਰ ਕੌਰ, ਕਮਲਦੀਪ ਕੌਰ, ਜਗਦੀਪ ਕੌਰ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸ਼ਿਕਾਇਤ ਨਿਵਾਰਣ ਸੈੱਲ ਅਧੀਨ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਧੀ ਬਾਰੇ ਦੱਸਿਆ ਗਿਆ। ਐਸੋਸੀਏਟ ਪ੍ਰੋਫੈਸਰ ਡਾ. ਜਸਵਿੰਦਰ ਨੇ ਸਟੇਜ ਦਾ ਸੰਚਾਲਨ ਬਾਖੂਬੀ ਕੀਤਾ। ਸਹਾਇਕ ਪ੍ਰੋਫੈਸਰ ਨਿਸ਼ਾਤ ਸ਼ਰਮਾ ਨੇ ਨਵੇਂ ਵਿਦਿਆਰਥੀਆਂ ਦਾ ਰਸਮੀ ਤੌਰ ’ਤੇ ਸਵਾਗਤ ਕੀਤਾ। -ਨਿੱਜੀ ਪੱਤਰ ਪ੍ਰੇਰਕ