ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਮਈ
ਸ਼੍ਰੋੋਮਣੀ ਅਕਾਲੀ ਦਲ ਦੇ ਬੁਲਾਰੇ ਹਰਜਿੰਦਰ ਸਿੰਘ ਬੌਬੀ ਗਰਚਾ ਨੇ ਕਿਹਾ ਕਿ ਪੰਜਾਬ ਦੇ ਵੋਟਰ ਦਿੱਲੀ ਤੋਂ ਆਏ ਲੋਟੂ ਟੋਲਿਆਂ ਨੂੰ ਚੱਲਦਾ ਕਰਨ ਲਈ ਕਾਹਲੇ ਹਨ ਤਾਂ ਜੋ ਇਨ੍ਹਾਂ ਨੂੰ ਪੰਜਾਬ ਨਾਲ ਕੀਤੀ ਧੱਕੇਸ਼ਾਹੀ ਦਾ ਕਰਾਰਾ ਜਵਾਬ ਦਿੱਤਾ ਜਾ ਸਕੇ।
ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ’ਤੇ ਡਾਕਾ ਵੱਜਦਾ ਦੇਖ ਕੇ ਸੂਬੇ ਦੇ ਲੋਕ ਆਪਣੀ ਹਮਦਰਦ ਪਾਰਟੀ ਅਕਾਲੀ ਦਲ ਵੱਲ ਪਰਤ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਹੋਏ ਵੱਡੇ ਇਕੱਠ ਇਹ ਗੱਲ ਦਰਸਾ ਰਹੇ ਹਨ ਕਿ ਲੋਕਾਂ ਨੇ ਹੁਣ ਸ਼੍ਰੋੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਨਾਲ ਜਿਤਾਉਣ ਦਾ ਮਨ ਬਣਾ ਲਿਆ ਹੈ। ਬੌਬੀ ਗਰਚਾ ਨੇ ਕਿਹਾ ਕਿ ਲੋਕ ਪਿਛਲੀ ਵਿਧਾਨ ਸਭਾ ਚੋਣਾਂ ਵਿੱਚ ਕੀਤੀ ਗ਼ਲਤੀ ਤੋਂ ਪਛਤਾ ਰਹੇ ਹਨ ਕਿਉਂਕਿ ਭਗਵੰਤ ਮਾਨ ਦੀ ਸਰਕਾਰ ਸੂਬੇ ਨੂੰ ਕਰਜ਼ਾਈ ਕਰ ਰਹੀ ਹੈ। ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਰਜਨੀਸ਼ ਪਾਲ ਸਿੰਘ ਧਾਲੀਵਾਲ ਅਤੇ ਹੈਰੀ ਹੰਸਰਾ ਵੀ ਹਾਜ਼ਰ ਸਨ।