ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਅਪਰੈਲ
ਵੱਖ-ਵੱਖ ਥਾਣਿਆਂ ਦੀ ਪੁਲੀਸ ਵੱਲੋਂ ਅਣ-ਅਧਿਕਾਰਤ ਕਲੋਨੀਆਂ ਕੱਟਣ ਦੇ ਦੋਸ਼ ਹੇਠ ਛੇ ਕੇਸ ਦਰਜ ਕੀਤੇ ਗਏ ਹਨ। ਇਸ ਸਬੰਧੀ ਥਾਣਾ ਸਾਹਨੇਵਾਲ ਦੀ ਪੁਲੀਸ ਨੇ ਨਿਗਮ ਨਗਰ ਯੋਜਨਾਕਾਰ ਸੰਜੈ ਕੁੰਵਰ ਦੀ ਸ਼ਿਕਾਇਤ ’ਤੇ ਪਿੰਡ ਬ੍ਰਾਹਮਣ ਮਾਜਰਾ ਦੀ 5.18 ਏਕੜ ਜ਼ਮੀਨ ’ਤੇ ਗਣਪਤੀ ਇਨਕਲੇਵ ’ਚ ਅਣ-ਅਧਿਕਾਰਤ ਕਲੋਨੀ ਕੱਟਣ ਦੇ ਦੋਸ਼ ਹੇਠ ਨੌਰੰਗ ਸਿੰਘ, ਕਰਤਾਰ ਸਿੰਘ ਅਤੇ ਵਿੱਕੀ ਧਵਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਮੇਹਰਬਾਨ ਦੀ ਪੁਲੀਸ ਨੇ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆ ਵੱਲੋਂ ਪਿੰਡ ਸੀੜ੍ਹਾਂ ਵਿੱਚ ਅਣਅਧਿਕਾਰਤ ਕਲੋਨੀ ਕੱਟ ਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇੱਕ ਹੋਰ ਮਾਮਲੇ ਵਿੱਚ ਥਾਣਾ ਫੋਕਲ ਪੁਆਇੰਟ ਦੀ ਪੁਲੀਸ ਨੇ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਦੀ ਸ਼ਿਕਾਇਤ ’ਤੇ ਪਿੰਡ ਗੋਬਿੰਦਗੜ੍ਹ ਵਿੱਚ ਤਕਰੀਬਨ 7 ਏਕੜ ਜ਼ਮੀਨ ਵਿੱਚ ਅਣ ਅਧਿਕਾਰਤ ਕਲੋਨੀ ਕੱਟਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਜਮਾਲਪੁਰ ਦੀ ਪੁਲੀਸ ਨੇ ਦਫ਼ਤਰ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਵੱਲੋਂ ਮਿਲੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪਿੰਡ ਸਾਹਿਬਾਣਾ ਵਿੱਚ ਜ਼ਮੀਨ ਵਿੱਚ ਅਣ-ਅਧਿਕਾਰਤ ਕਲੋਨੀ ਕੱਟ ਕੇ ਸਰਕਾਰੀ ਹੁਕਮਾਂ ਦੀ ਉਲੰਘਣਾਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਜਮਾਲਪੁਰ ਦੀ ਪੁਲੀਸ ਨੇ ਪਿੰਡ ਸਾਹਬਾਣਾ ਦੀ 5.3 ਏਕੜ ਜ਼ਮੀਨ ਵਿੱਚ ਨਾਜਾਇਜ਼ ਕਲੋਨੀ ਕੱਟਣ ਦੇ ਦੋਸ਼ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਮੇਹਰਬਾਨ ਦੀ ਪੁਲੀਸ ਨੇ ਪਿੰਡ ਸੀੜ੍ਹਾਂ ਵਿੱਚ ਧੋਖਾਧੜੀ ਨਾਲ ਅਣਅਧਿਕਾਰਤ ਕਲੋਨੀ ਕੱਟ ਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।