ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਫਰਵਾਰੀ
ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਹਲਕਾ ਦੱਖਣੀ ਦੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਜੋ ਕਹਿਣਗੇ ਉਹ ਹੀ ਕਰਨਗੇ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਹਲਕਾ ਦੱਖਣੀ ਦੀ ਨੁਹਾਰ ਬਦਲੇਗੀ।
ਹਲਕਾ ਦੱਖਣੀ ਅਧੀਨ ਪੈਂਦੇ ਵਾਰਡ ਨੰਬਰ 30 ਵਿੱਚ ਰਾਮ ਸਿੰਘ ਐਡਵੋਕੇਟ ਦੀ ਅਗਵਾਈ ਵਿੱਚ ਰੱਖੀ ਗਈ ਮੀਟਿੰਗ ਦੌਰਾਨ ਸਾਬਕਾ ਕੌਂਸਲਰ ਸਰਬਜੀਤ ਸਿੰਘ ਗਰਚਾ, ਜਸਪਾਲ ਸਿੰਘ ਗਿਆਸਪੁਰਾ ਅਤੇ ਜੀਤ ਰਾਮ ਬੱਸਰਾ ਜ਼ਿਲ੍ਹਾ ਪ੍ਰਧਾਨ ਬਸਪਾ ਅਤੇ ਦਵਿੰਦਰ ਸਿੰਘ ਸ਼ੇਰਪੁਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਬੀਬੀ ਛੀਨਾ ਦੀ ਸ਼ਕਲ ਹਲਕਾ ਦੱਖਣੀ ਦੇ ਲੋਕਾਂ ਨੇ ਸਿਰਫ਼ ਪੋਸਟਰਾਂ ਤੇ ਦੇਖੀ ਹੋਣੀ ਹੈ।
ਇਸ ਮੌਕੇ ਗਿਆਸਪੁਰਾ ਨੇ ਕਿਹਾ ਕਿ ਬੈਂਸ ਭਰਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹਲਕਾ ਦੱਖਣੀ ਅਤੇ ਆਤਮ ਨਗਰ ਵਿੱਚ ਹੋਏ ਵਿਕਾਸ ਨੂੰ ਵਿਨਾਸ਼ ਵਿੱਚ ਬਦਲ ਦੀ ਕੋਈ ਕਸਰ ਨਹੀ ਛੱਡੀ। ਇਸ ਮੌਕੇ ਚੰਦਰ ਭਾਨ ਚੌਹਾਨ, ਰਾਮ ਸਿੰਘ ਐਡਵੋਕੇਟ, ਮਲਕੀਤ ਸਿੰਘ, ਜਗਤਾਰ ਸਿੰਘ ਟੀਨਾ, ਕੁਲਵਿੰਦਰ ਸਿੰਘ ਰਿੰਕੂ, ਗੁਰਦਾਸ ਸਿੰਘ, ਗੁਰਿੰਦਰ ਸਿੰਘ, ਹਰਿੰਦਰ ਸਿੰਘ ਲਾਲੀ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਨਿਰਮਲ ਕੌਰ, ਬੀਬੀ ਪਰਮਜੀਤ ਕੌਰ ਅਤੇ ਬੀਬੀ ਜਸਬੀਰ ਕੌਰ ਆਦਿ ਵੀ ਹਾਜ਼ਰ ਸਨ।