ਲੁਧਿਆਣਾ (ਖੇਤਰੀ ਪ੍ਰਤੀਨਿਧ): ਦ੍ਰਿਸ਼ਟੀ ਡਾ. ਆਰਸੀ ਜੈਨ ਇਨੋਵੇਟਿਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਸਦਭਾਵਨਾ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ ਪਿੰਡ ਬੜੂੰਦੀ ਅਤੇ ਫੱਲੇਵਾਲ ਵਿੱਚ ਜਾਗਰੂਕਤਾ ਰੈਲੀ ਕੱਢੀ। ਇਸ ਰੈਲੀ ਦੌਰਾਨ ਵਿਦਿਆਰਥੀਆਂ ਨੇ ਲੋਕਾਂ ਨੂੰ ਰਾਸ਼ਟਰ ਨਿਰਮਾਣ ਅਤੇ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ’ਤੇ ਅਧਾਰਿਤ ਨੁੱਕੜ ਨਾਟਕ ‘ਸ਼ਹਾਦਤ’ ਦੀ ਪੇਸ਼ਕਾਰੀ ਕੀਤੀ ਗਈ। ਇਸ ਨਾਟਕ ਵਿੱਚ ਭਗਤ ਸਿੰਘ ਦੇ ਇਨਕਲਾਬੀ ਵਿਚਾਰਾਂ ਨੂੰ ਅੱਜ ਦੇ ਸੰਦਰਭ ਵਿੱਚ ਸਮਝਣ ਅਤੇ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜੋ ਸਮਾਜ ਵਿੱਚ ਤਬਦੀਲੀ ਲਿਆਂਦੀ ਜਾ ਸਕੇ। ਸਕੂਲ ਪ੍ਰਿੰਸੀਪਲ ਡਾ. ਮਨੀਸ਼ਾ ਗੰਗਵਾਰ ਨੇ ਕਿਹਾ ਕਿ ਚੰਗੇ ਵਿਚਾਰਾਂ ਰਾਹੀਂ ਹੀ ਸਮਾਜ ਵਿੱਚ ਤਬਦੀਲੀ ਲਿਆਂਦੀ ਜਾ ਸਕਦੀ ਹੈ।