ਗੁਰਿੰਦਰ ਸਿੰਘ
ਲੁਧਿਆਣਾ, 17 ਅਕਤੂਬਰ
ਵੀਰ ਏਕਲਵਯ ਯੂਥ ਫੈੱਡਰੇਸ਼ਨ ਵੱਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਗੁਰੂ ਨਾਨਕ ਭਵਨ ਵਿੱਚ ਸੰਸਥਾ ਦੇ ਪ੍ਰਧਾਨ ਰਾਹੁਲ ਡੁਲਗਚ ਦੀ ਅਗਵਾਈ ਹੇਠ ਸੂਬਾ ਪੱਧਰੀ ਸਤਿਸੰਗ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਮੇਅਰ ਬਲਕਾਰ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਵੱਜੋਂ ਹਾਜ਼ਰ ਹੋਏ। ਈਸ਼ਵਰਜੋਤ ਸਿੰਘ ਚੀਮਾ ਇੰਚਾਰਜ ਹਲਕਾ ਦੱਖਣੀ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਵਿੱਚ ਮਹਿਮਾਨਾਂ ਨੇ ਜੋਤੀ ਪ੍ਰਚੰਡ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਭਾਰਤ ਭੂਸ਼ਣ ਆਸ਼ੂ ਅਤੇ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਭਾਰਤੀ ਸੰਸਕ੍ਰਿਤੀ ਦੇ ਪਿਤਾਮਾ ਹਨ ਅਤੇ ਵਾਲਮੀਕਿ ਸਮਾਜ ਨੂੰ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਦਾ ਪਾਲਣ ਕਰਦਿਆਂ ਉਨ੍ਹਾਂ ਦੇ ਦਿਖਾਏ ਹੋਏ ਰਾਹ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਈਸ਼ਵਰਜੋਤ ਸਿੰਘ ਚੀਮਾ ਨੇ ਵਾਲਮੀਕਿ ਸਮਾਜ ਨੂੰ ਪ੍ਰਗਟ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਾਲਮੀਕਿ ਸਮਾਜ ਕਾਂਗਰਸ ਪਾਰਟੀ ਦਾ ਅਟੁੱਟ ਅੰਗ ਹੈ ਅਤੇ ਕਾਂਗਰਸ ਨਾਲ ਚੱਟਾਨ ਵਾਂਗ ਖੜ੍ਹਿਆ ਹੈ।
ਇਸ ਮੌਕੇ ਰਾਹੁਲ ਡੁਲਗਚ ਟੀਮ ਨੇ ਆਏ ਹੋਏ ਮਹਿਮਾਨਾਂ ਦਾ ਸਨਮਾਨ ਕੀਤਾ। ਇਸ ਮਗਰੋਂ ਪਵਨ ਦ੍ਰਾਵਿੜ ਤੇ ਰਾਕੇਸ਼ ਰਾਹੀ ਨੇ ਭਜਨ ਪੇਸ਼ ਕੀਤੇ। ਇਸ ਮੌਕੇ ਕੌਂਸਲਰ ਸੰਨੀ ਭੱਲਾ, ਕੌਂਸਲਰ ਰਾਜੂ ਥਾਪਰ, ਭੋਲੀ ਮਾਈ, ਮੁਨੀਸ਼ ਸ਼ਾਹ, ਹਰਪ੍ਰੀਤ ਸਿੰਘ ਰਾਜਧਾਨੀ, ਗੁਰਪ੍ਰੀਤ ਗੋਪੀ, ਮਹਿਤਾਬ ਬੰਟੀ, ਅਮਨ ਸੌਦ, ਮਨਦੀਪ ਸਿੰਘ ਹੰਬੜਾਂ ਤੇ ਰਾਜ ਕੁਮਾਰ ਪੱਪੀ ਵੀ ਹਾਜ਼ਰ ਸਨ।
ਕੈਪਸ਼ਨ: ਜੋਤੀ ਪ੍ਰਚੰਡ ਕਰਦੇ ਹੋਏ ਭਾਰਤ ਭੂਸ਼ਨ ਆਸ਼ੂ, ਈਸ਼ਵਰਜੋਤ ਚੀਮਾ ਤੇ ਹੋਰ।