ਖੇਤਰੀ ਪ੍ਰਤੀਨਿਧ
ਲੁਧਿਆਣਾ, 28 ਜੁਲਾਈ
ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 3-4 ਅਗਸਤ ਦੀ ਸਮੂਹਿਕ ਛੂਟੀ ਲੈ ਕੇ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬਾ ਆਗੂ ਕੁਲਦੀਪ ਸਿੰਘ ਬੁੱਢੇਵਾਲ, ਭੁਪਿੰਦਰ ਸਿੰਘ ਕੁਤਬੇਵਾਲ, ਜ਼ਿਲ੍ਹਾ ਆਗੂ ਚਰਨ ਸਿੰਘ ਤੇ ਜਸਵੰਤ ਸਿੰਘ ਨੇ ਕਿਹਾ ਕੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ’ਚ ਐਨਲਿਸਟਮੈਂਟ, ਕੰਪਨੀਆਂ,ਸੁਸਾਇਟੀਆਂ, ਆਊਟਸੋਰਸਿੰਗ ਰਾਹੀਂ ਪੇਂਡੂ ਜਲ ਘਰਾਂ ਤੇ ਦਫ਼ਤਰਾਂ ’ਚ ਵੱਖ ਵੱਖ ਰੈਗੂਲਰ ਪੋਸਟਾਂ ’ਤੇ ਸੇਵਾਵਾਂ ਦੇ ਰਹੇ ਕੰਟਰੈਕਟ ਵਰਕਰਾਂ ਨੂੰ ਸਬੰਧਤ ਵਿਭਾਗ ’ਚ ਮਰਜ ਕਰਕੇ ਰੈਗੂਲਰ ਕਰਨ ਦੀ ਮੰਗ ਲਈ ਉਪਰੋਕਤ ਜਥੇਬੰਦੀ ਦੀ ਸੂਬਾ ਵਰਕਿੰਗ ਕਮੇਟੀ ਵਲੋਂ 10 ਅਗਸਤ ਨੂੰ ਐੱਚਓਡੀ ਦਫ਼ਤਰ ਮੁਹਾਲੀ ਵਿੱਚ ਸੂਬਾ ਪੱਧਰ ’ਤੇ ਦਿੱਤੇ ਜਾ ਰਹੇ ਧਰਨੇ ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 3-4 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਵਿਭਾਗੀ ਕੰਮਾਂ ਦਾ ਮੁਕੰਮਲ ਬਾਈਕਾਟ ਕਰਨ ਦੇ ਸੱਦੇ ਨੂੰ ਵੀ ਸਫ਼ਲ ਬਣਾਇਆ ਜਾਵੇਗਾ। ਅੱਜ ਸਬ ਡਿਵੀਜ਼ਨ 3 ਅਤੇ 4 ਵਿੱਚ ਵਰਕਰਾਂ ਵੱਲੋਂ ਸਮੂਹਕ ਛੂਟੀਆਂ ਭਰ ਕੇ ਅਧਿਕਾਰੀਆਂ ਨੂੰ ਦਿੱਤੀਆਂ ਗਈਆਂ।