ਖੰਨਾ: ਇਥੋਂ ਦੇ ਏਐੱਸ ਗਰੁੱਪ ਆਫ ਇੰਸਟੀਚਿਊਟਸ ਵਿੱਚ ਐੱਨਐੱਸਐੱਸ ਯੂਨਿਟ ਨੇ ‘ਮਾਈ ਵੋਟ ਫਾਰ ਮਾਈ ਕੰਟਰੀ’ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਕਰਵਾਇਆ। ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਸੰਵਿਧਾਨ ਵਿਚ ਦਰਜ ਸਾਰੇ ਅਧਿਕਾਰਾਂ ਵਿਚੋਂ ਵੋਟ ਦਾ ਅਧਿਕਾਰ ਸਭ ਤੋਂ ਜ਼ਰੂਰੀ ਹੈ, ਇਸ ਲਈ ਵੋਟ ਪਾਉਣਾ ਹਰ ਇਕ ਦਾ ਮੁੱਢਲਾ ਫ਼ਰਜ਼ ਬਣਦਾ ਹੈ। ਪ੍ਰੋ. ਹਰਨੀਤ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕ ਨੂੰ ਭਾਰਤ ਵਿਚ ਵੋਟ ਪਾਉਣ ਦਾ ਇਕ ਸੰਵਿਧਾਨਕ ਅਧਿਕਾਰ ਮਿਲਿਆ ਹੈ, ਜਿਸ ਦੀ ਸੁਤੰਤਰ ਤੌਰ ’ਤੇ ਵਰਤੋਂ ਕਰਨੀ ਚਾਹੀਦੀ ਹੈ। ਪ੍ਰੋ. ਕੋਮਲ ਨੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ, ਐਡਵੋਕੇਟ ਬਰਿੰਦਰ ਡੈਵਿਟ ਨੇ ਕਾਲਜ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। -ਨਿੱਜੀ ਪੱਤਰ ਪ੍ਰੇਰਕ