ਲੁਧਿਆਣਾ: ਡੈਮੋਕ੍ਰੈਟਿਕ ਟੀਚਰ ਫਰੰਟ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਸੂਬਾ ਪ੍ਰਧਾਨ ਬਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਹੋਈ। ਇਸ ਵਿੱਚ ਵੱਖ-ਵੱਖ ਬਲਾਕ ਪ੍ਰਧਾਨਾਂ, ਸਕੱਤਰਾਂ ਸਣੇ ਵੱਡੀ ਗਿਣਤੀ ਅਧਿਆਪਕ ਹਾਜ਼ਰ ਹੋਏ। ਇਸ ਮੌਕੇ ਸਰਬਸੰਮਤੀ ਰਾਹੀਂ ਸੁਰਿੰਦਰ ਸ਼ਰਮਾ ਮੁੱਲਾਂਪੁਰ ਦੀ ਜ਼ਿਲ੍ਹਾ ਪ੍ਰਧਾਨ ਲਈ ਚੋਣ ਕੀਤੀ ਗਈ। ਇਸ ਮੌਕੇ ਸੁਰਿੰਦਰ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਧਿਆਪਕ ਮੰਗਾਂ ਮਸਲਿਆਂ ਨੂੰ ਉਠਾਉਣ ਦੇ ਨਾਲ ਸਮਾਜ ਅੰਦਰ ਮਨੁੱਖ ਹੱਥੋਂ ਮਨੁੱਖ ਦੀ ਕੀਤੀ ਜਾ ਰਹੀ ਲੁੱਟ-ਖਸੁੱਟ ਦਾ ਪਰਦਾਫਾਸ਼ ਕਰਨਾ ਮੁੱਢਲਾ ਕਾਰਜ ਹੋਵੇਗਾ। ਇਸ ਮੌਕੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ, ਵਿਦਿਆਰਥੀਆਂ ਨੂੰ ਆਨ-ਲਾਈਨ ਪੜ੍ਹਾਈ ਰਾਹੀਂ ਆ ਰਹੀਆਂ ਮੁਸ਼ਕਲਾਂ ਪ੍ਰਤੀ ਆਪਣੀ ਪ੍ਰਤੀਕਿਰਿਆ ਸਰਕਾਰ ਸਾਹਮਣੇ ਰੱਖਣੀ ਚਾਹੀਦੀ ਹੈ। ਇਸ ਮੌਕੇ ਡੀਐੱਮਐੱਫ ਲੁਧਿਆਣਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ੍ਹ ਤੋਂ ਇਲਾਵਾ ਮੀਤ ਪ੍ਰਧਾਨ ਰਮਨਜੀਤ ਸਿੰਘ ਸੰਧੂ, ਜੰਗਪਾਲ ਸਿੰਘ ਰਾਏਕੋਟ, ਰਜਿੰਦਰ ਜੰਡਿਆਲੀ, ਕੁਲਵਿੰਦਰ ਸਿੰਘ ਛੋਕਰਾਂ, ਗੁਰਪ੍ਰੀਤ ਸਿੰਘ ਰਾਏਪੁਰ, ਰਾਕੇਸ਼ ਪੋਹੀੜ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ ਰਾਏਕੋਟ, ਗੁਰਮੀਤ ਸਿੰਘ ਧਨੋਆ, ਕੁਲਦੀਪ ਸਿੰਘ ਕਾਉਂਕੇ, ਨਵਗੀਤ, ਜਸਵੀਰ ਸਿੰਘ ਅਕਾਲਗੜ੍ਹ ਆਦਿ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ