ਦੇਵਿੰਦਰ ਸਿੰਘ ਜੱਗੀ
ਪਾਇਲ, 10 ਜਨਵਰੀ
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਹਲਕਾ ਪਾਇਲ ਅੰਦਰ ਵੱਖ ਵੱਖ ਥਾਵਾਂ ‘ਤੇ ਲੱਗੇ ਰਾਜਨੀਤਕ ਪਾਰਟੀਆਂ ਦੇ ਹੋਰਡਿੰਗਾਂ ਤੇ ਪੋਸਟਰਾਂ ਨੂੰ ਉਤਾਰਿਆ ਜਾ ਰਿਹਾ ਹੈ।
ਰਿਟਰਨਿੰਗ ਅਫਸਰ ਦੀਪਜੋਤ ਕੌਰ ਨੇ ਦੱਸਿਆ ਕਿ ਸਰਕਾਰੀ ਇਮਾਰਤਾਂ, ਪਬਲਿਕ ਥਾਵਾਂ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ਅਤੇ ਪ੍ਰਾਈਵੇਟ ਪ੍ਰਾਪਰਟੀਆਂ ਤੋਂ ਰਾਜਨੀਤਕ ਪਾਰਟੀਆਂ ਦੇ ਪੋਸਟਰਾਂ, ਹੋਰਡਿੰਗਾਂ ਨੂੰ ਉਤਾਰਿਆ ਜਾ ਰਿਹਾ ਹੈ। ਜੇਕਰ ਕੋਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਮੀਦਵਾਰਾਂ ਦੇ ਖਰਚੇ ਦੀ ਸੀਮਾ ਹੁਣ 40 ਲੱਖ ਰੁਪਏ
ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖਰਚਿਆਂ ਉੱਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇੱਕ ਉਮੀਦਵਾਰ ਆਪਣੀ ਚੋਣ ਮੁਹਿੰਮ ਉੱਤੇ ਵੱਧ ਤੋਂ ਵੱਧ 40 ਲੱਖ ਰੁਪਏ ਹੀ ਖਰਚ ਕਰ ਸਕੇਗਾ। ਇਹ ਪ੍ਰਗਟਾਵਾ ਰਿਟਰਨਿੰਗ ਅਫਸਰ ਦੀਪਜੋਤ ਕੌਰ ਨੇ ਪਾਇਲ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਬੇਹਤਾਸ਼ਾ ਖਰਚੇ ਨੂੰ ਘੱਟ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰ ਰੈਲੀਆਂ, ਪ੍ਰਚਾਰ ਸਮੱਗਰੀ, ਇਸ਼ਤਿਹਾਰਬਾਜ਼ੀ, ਗੱਡੀਆਂ ਅਤੇ ਚੋਣਾਂ ਲਈ ਜ਼ਰੂਰੀ ਹੋਰ ਫੁਟਕਲ ਕੰਮਾਂ ਉੱਤੇ ਹੀ ਖਰਚ ਸਕਣਗੇ।