ਜਗਰਾਉਂ: ਸਥਾਨਕ ਜੀਐੱਚਜੀ ਅਕੈਡਮੀ ਵਿੱਚ ਸਤਿਨਾਮ ਸਿੰਘ ਸੱਲੋਪੁਰੀ ਵੱਲੋਂ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਸੈਮੀਨਾਰ ਲਗਾਇਆ ਗਿਆ। ਇਸ ’ਚ ਉਨ੍ਹਾਂ ਨੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਬਾਣੀ ਪੜ੍ਹਨ ਲਈ ਪ੍ਰੇਰਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਚੀ ਸੁੱਚੀ ਮਿਹਨਤ ਕਰਨ, ਮਨੋਬਲ ਨੂੰ ਵਧਾਉਣ ਅਤੇ ਉੱਚੇ ਸੁੱਚੇ ਕਿਰਦਾਰ ਦੇ ਮਾਲਕ ਬਣਨ ਲਈ ਮਹਾਨ ਸ਼ਖ਼ਸੀਅਤਾਂ ਦੀਆਂ ਉਦਾਹਰਨਾਂ ਦਿੰਦੇ ਹੋਏ ਜ਼ਿੰਦਗੀ ਨੂੰ ਸੰਵਾਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੋਬਾਈਲ ਦੀ ਸਹੀ ਵਰਤੋਂ ਬਾਰੇ ਦੱਸਿਆ। ਅਖੀਰ ’ਚ ਅਕੈਡਮੀ ਦੇ ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਸਤਿਨਾਮ ਸਿੰਘ ਦੁਆਰਾ ਦਿੱਤੇ ਉਪਦੇਸ਼ਾਂ ਨੂੰ ਹਮੇਸ਼ਾ ਲਈ ਯਾਦ ਰੱਖਣ ਲਈ ਪ੍ਰੇਰਿਆ। -ਨਿੱਜੀ ਪੱਤਰ ਪ੍ਰੇਰਕ