ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 16 ਸਤੰਬਰ
ਸਥਾਨਕ ਨਵੀਂ ਦਾਣਾ ਮੰਡੀ ਵਿਖੇ ਆੜ੍ਹਤੀ ਐਸੋਸੀਏਸ਼ਨ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਸਵਰਨਜੀਤ ਸਿੰਘ ਗਿੱਦੜਵਿੰਡੀ ਅਤੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਭੱਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ’ਚ ਸ਼ਾਮਲ ਆੜ੍ਹਤੀਆਂ ਨੇ ਪੰਜਾਬ ਮੰਡੀ ਬੋਰਡ ਵੱਲੋਂ ਆਉਂਦੇ ਝੋਨੇ ਦੇ ਸੀਜ਼ਨ ਸਬੰਧੀ ਜ਼ਿਮੀਦਾਰਾਂ ਦੀ ਜ਼ਮੀਨ ਮੈਪਿੰਗ ਲਈ ਆੜ੍ਹਤੀ ਮਾਰੂ ਫ਼ੈਸਲੇ ਦੀ ਜ਼ੋਰਦਾਰ ਸ਼ਬਦਾਂ ’ਚ ਨਿਖੇਧੀ ਕੀਤੀ ਗਈ ਅਤੇ ਮਤਾ ਪਾਸ ਕਰਕੇ ਸਾਰੇ ਆੜ੍ਹਤੀਆਂ ਨੂੰ ਇਹ ਹਦਾਇਤ ਕੀਤੀ ਗਈ ਕਿ ਇਸ ਆੜ੍ਹਤੀ ਮਾਰੂ ਫ਼ੈਸਲੇ ’ਚ ਸਰਕਾਰ ਵੱਲੋਂ ਜੋ ਸ਼ਰਤਾਂ ਲਾਈਆਂ ਗਈਆਂ ਹਨ ਉਨ੍ਹਾਂ ਦਾ ਬਾਈਕਾਟ ਕੀਤਾ ਜਾਵੇ। ਕੋਈ ਵੀ ਆੜ੍ਹਤੀ ਜ਼ਮੀਨ ਮੈਪ ਨਹੀਂ ਕਰੇਗਾ ਅਤੇ ਸੰਘਰਸ਼ ਕਰਕੇ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ। ਸਾਰੇ ਆੜ੍ਹਤੀਆਂ ਨੇ ਕਿਹਾ ਕਿ ਫੈਡਰੇਸ਼ਨ ਆਫ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਜੈ ਕਾਲੜਾ ਜੋ ਵੀ ਫ਼ੈਸਲਾ ਕਰਨਗੇ ਉਸ ਅਨੁਸਾਰ ਅਗਲੇ ਸੰਘਰਸ਼ ਦਾ ਫ਼ੈਸਲਾ ਲਿਆ ਜਾਵੇਗਾ।