ਖੇਤਰੀ ਪ੍ਰਤੀਨਿਧ
ਲੁਧਿਆਣਾ, 22 ਨਵੰਬਰ
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਔਰਤਾਂ ਲਈ ਤੀਜੀ ਗਾਰੰਟੀ ਦਾ ਐਲਾਨ ਕਰਨ ’ਤੇ ਹਲਕਾ ਪੂਰਬੀ ਦੇ ਇੰਚਾਰਜ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਲੱਡੂ ਵੰਡ ਕੇ ਸਵਾਗਤ ਕੀਤਾ। ਸ੍ਰੀ ਭੋਲਾ ਨੇ ਦੱਸਿਆ ਕਿ ਇਸ ਤੀਜੀ ਗਰੰਟੀ ਵਿੱਚ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਕੀਮ ਨਾਲ ਬਜ਼ੁਰਗ ਔਰਤਾਂ ਨੂੰ ਪੈਨਸ਼ਨ ਦੇ ਨਾਲ-ਨਾਲ 1000 ਰੁਪਏ ਮਹੀਨਾ ਵੀ ਜਾਰੀ ਰਹੇਗਾ। ਸ੍ਰੀ ਗਰੇਵਾਲ ਨੇ ਇਸ ਮੌਕੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪ੍ਰਿੰ. ਇੰਦਰਜੀਤ ਕੌਰ, ਰਜਿੰਦਰ ਰਾਠੌਰ, ਮਮਤਾ ਚਾਵਲਾ, ਕਿਰਨਾ, ਪੂਜਾ, ਪਵਨੀਤ ਕੌਰ ਹਾਜ਼ਰ ਸਨ।