ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਅਕਤੂਬਰ
ਟਿੱਬਾ ਰੋਡ ’ਤੇ ਅੱਜ ਇੱਕ ਕਨਫੈਕਸ਼ਨਰੀ ਦੀ ਦੁਕਾਨ ਨੂੰ ਅੱਗ ਲੱਗ ਗਈ ਜਿਸ ਕਾਰਨ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਰਾਹਗੀਰਾਂ ਨੇ ਦੁਕਾਨ ’ਚੋਂ ਧੂੰਆਂ ਨਿਕਲਦਾ ਦੇਖ ਰੌਲਾ ਪਾਇਆ ਅਤੇ ਦੁਕਾਨ ਦੀ ਪਹਿਲੀ ਮੰਜ਼ਿਲ ’ਤੇ ਸੁੱਤੇ ਪਏ ਲੋਕਾਂ ਨੂੰ ਪੌੜੀ ਲਾ ਕੇ ਸੁਰੱਖਿਅਤ ਹੇਠਾਂ ਉਤਾਰਿਆ। ਆਸ-ਪਾਸ ਦੇ ਲੋਕਾਂ ਨੇ ਪਹਿਲਾਂ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਬੁਝਣ ਦੀ ਨਾ ਦੇਖ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਕੀਤਾ ਜਿਸ ’ਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਕਰੀਬ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।
ਜਾਣਕਾਰੀ ਅਨੁਸਾਰ ਟਿੱਬਾ ਰੋਡ ’ਤੇ ਗੁਰੂ ਨਾਨਕ ਬੇਕਰੀ ਵਿੱਚ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ। ਉਸ ਸਮੇਂ ਬੇਕਰੀ ਦਾ ਮਾਲਕ ਦੁਕਾਨ ਦੀ ਪਹਿਲੀ ਮੰਜ਼ਿਲ ’ਤੇ ਪਰਿਵਾਰ ਨਾਲ ਸੁੱਤਾ ਪਿਆ ਸੀ। ਰਾਹਗੀਰਾਂ ਨੇ ਦੁਕਾਨ ’ਚੋਂ ਧੂੰਆਂ ਨਿਕਲਦਾ ਦੇਖ ਰੌਲਾ ਪਾਇਆ ਅਤੇ ਦੁਕਾਨ ਦੀ ਪਹਿਲੀ ਮੰਜ਼ਿਲ ’ਤੇ ਸੁੱਤੇ ਪਏ ਲੋਕਾਂ ਨੂੰ ਪੌੜੀ ਲਾ ਕੇ ਸੁਰੱਖਿਅਤ ਹੇਠਾਂ ਉਤਾਰਿਆ। ਪਹਿਲਾਂ ਤਾਂ ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਬੁਝਦੀ ਨਾ ਦੇਖ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਕੀਤਾ। ਫਾਇਰ ਬ੍ਰਿਗੇਡ ਨੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ, ਜਦੋਂ ਤੱਕ ਦੁਕਾਨ ਦੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬਿਗ੍ਰੇਡ ਦੇ ਕਰਮਚਾਰੀਆਂ ਨੇ ਸ਼ੱਕ ਜਤਾਇਆ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੈ। ਸੂਚਨਾ ਮਿਲਦੇ ਹੀ ਥਾਣਾ ਟਿੱਬਾ ਰੋਡ ਦੇ ਐੱਸਐੱਚਓ ਭਗਤਵੀਰ ਸਿੰਘ ਮੌਕੇ ’ਤੇ ਪਹੁੰਚੇ। ਉਨ੍ਹਾਂ ਅਨੁਸਾਰ ਅਜੇ ਪਤਾ ਨਹੀਂ ਲੱਗਾ ਕਿ ਬੇਕਰੀ ਮਾਲਕ ਦਾ ਕਿੰਨਾ ਨੁਕਸਾਨ ਹੋਇਆ।