ਨਿੱਜੀ ਪੱਤਰ ਪ੍ਰੇਰਕ
ਖੰਨਾ, 16 ਜੁਲਾਈ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਬਾਹਰ ਆਰੰਭਿਆ ਸੰਘਰਸ਼ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਲਗਾਤਾਰ ਜਾਰੀ ਹੈ। ਇਸ ਮੌਕੇ ਦਲਜੀਤ ਸਿੰਘ ਸਵੈਚ ਤੇ ਹਰਮਿੰਦਰ ਸਿੰਘ ਨੇ ਕਾਲੇ ਖੇਤੀ ਕਾਨੂੰਨਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕੋਲ ਕੋਈ ਹੱਕ ਨਹੀਂ ਹੈ ਕਿ ਕਾਨੂੰਨ ਨਾਲ ਛੇੜਛਾੜ ਕੀਤੀ ਜਾਵੇ ਪਰ ਭਾਜਪਾ ਸਰਕਾਰ ਵੱਲੋਂ ਹਕੂਮਤ ਦੇ ਨਸ਼ੇ ਵਿਚ ਭਾਰਤ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਮੋਦੀ ਸਰਕਾਰ ਹਰ ਸੈਕਟਰ ਕਾਰਪੋਰੇਟ ਘਰਾਣਿਆਂ ਹੱਥ ਸੌਂਪ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੰਡੇ ਬੀਜ ਰਹੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਧੱਕੇ ਨਾਲ ਥੋਪੇ ਜਾ ਰਹੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨ ਡੱਟ ਕੇ ਖੜ੍ਹੇ ਰਹਿਣਗੇ ਅਤੇ ਅੜ੍ਹੀਅਲ ਸਰਕਾਰ ਤੋਂ ਆਪਣੇ ਹੱਕ ਵਾਪਸ ਲੈ ਕੇ ਹੀ ਘਰ ਮੁੜਨਣਗੇ। ਇਸ ਮੌਕੇ ਅਵਤਾਰ ਸਿੰਘ, ਬਲਜੀਤ ਸਿੰਘ, ਰਛਪਾਲ ਸਿੰਘ, ਬਲਵੀਰ ਸਿੰਘ, ਸੁਦਾਗਰ ਸਿੰਘ, ਗੁਰਦਿਆਲ ਸਿੰਘ, ਸਾਧੂ ਸਿੰਘ, ਐਨ.ਪੀ ਸਿੰਘ, ਬਲਰਾਜ ਸਿੰਘ, ਗਿਆਨ ਸਿੰਘ, ਗੁਲਜ਼ਾਰ ਸਿੰਘ, ਹਵਾ ਸਿੰਘ, ਜੀਤ ਸਿੰਘ ਆਦਿ ਹਾਜ਼ਰ ਸਨ।