ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਅਕਤੂਬਰ
ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਮੰਜੂ ਸਿਨੇਮਾ ਦੇ ਸਾਹਮਣੇ ਲਾਈਟਾਂ ਵਾਲੇ ਮੰਜੂ ਸਿਨੇਮਾ ਚੌਕ ਦਾ ਨਾਮ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਚੌਕ ਰੱਖਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਲਾਇਪੁਰੀ, ਮੀਤ ਪ੍ਰਧਾਨ ਸਤਪਾਲ ਸਿੰਘ ਪਾਲ ਅਤੇ ਤੇਜਿੰਦਰ ਸਿੰਘ ਡੰਗ ਨੇ ਮੇਅਰ ਬਲਕਾਰ ਸਿੰਘ ਸੰਧੂ ਅਤੇ ਕੌਂਸਲਰ ਇਕਬਾਲ ਸਿੰਘ ਡੀਕੋ ਸਮੇਤ ਸਮੁੱਚੇ ਹਾਊਸ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੰਗਤ ਵੱਲੋਂ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਮੇਟੀ ਇਸ ਚੌਕ ਦੀ ਖੂਬਸੂਰਤੀ ਅਤੇ ਸਜਾਵਟ ਵੱਲ ਪੂਰਾ ਧਿਆਨ ਦੇਵੇਗੀ।