ਨਿੱਜੀ ਪੱਤਰ ਪ੍ਰੇਰਕ
ਖੰਨਾ, 28 ਸਤੰਬਰ
ਸਥਾਨਕ ਤਹਿਸੀਲ ਕੰਪਲੈਕਸ ਵਿੱਚ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਬਿ) ਦੇ ਮੈਬਰਾਂ ਦੀ ਇਕੱਤਰਤਾ ਦੌਰਾਨ ਨੰਬਰਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਵਿਸੇਸ਼ ਤੌਰ ’ਤੇ ਸ਼ਾਮਲ ਹੋਏ ਪਰਮਿੰਦਰ ਸਿੰਘ ਗਾਲਬਿ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਨੰਬਰਦਾਰਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ। ਨੰਬਰਦਾਰਾਂ ਦੀਆਂ ਮੁੱਖ ਮੰਗਾਂ ਸਬੰਧੀ ਕਈ ਵਾਰ ਮਾਲ ਮੰਤਰੀ ਨੂੰ ਮਿਲ ਚੁੱਕੇ ਹਨ ਜਿਨ੍ਹਾਂ ਵੱਲੋਂ ਭਰੋਸਾ ਮਿਲਦਾ ਹੈ ਪਰ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ। ਉਨ੍ਹਾਂ ਦੱਸਿਆ ਕਿ ਇਸ ਦੇ ਚੱਲਦਿਆਂ ਨੰਬਰਦਾਰਾਂ ਨੇ ਸਰਕਾਰ ਨੂੰ ਜਗਾਉਣ ਦਾ ਫੈਸਲਾ ਕੀਤਾ ਹੈ ਕਿ 10 ਅਕਤੂਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਘੇਰੀ ਜਾਵੇਗੀ ਕਿਉਂਕਿ ਸਰਕਾਰ ਨੂੰ ਜਗਾਉਣ ਲਈ ਸੰਘਰਸ਼ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੰਬਰਦਾਰਾਂ ਦੀਆਂ ਸਮੱਸਿਆਵਾਂ ਵੱਲ ਜਲਦ ਧਿਆਨ ਦਿੰਦੇ ਹੋਏ ਹੱਲ ਕਰੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਇਸ ਦੇ ਮਾੜੇ ਨਤੀਜੇ ਭੁਗਤਣੇ ਪੈਣਗੇ। ਇਸ ਮੌਕੇ ਸ਼ੇਰ ਸਿੰਘ, ਰਾਜਪਾਲ ਸਿੰਘ, ਮੁਖਤਿਆਰ ਸਿੰਘ, ਰਾਕੇਸ਼ ਕੁਮਾਰ, ਗੁਰਮੀਤ ਸਿੰਘ, ਪਾਲ ਸਿੰਘ, ਸੰਤੋਖ ਸਿੰਘ, ਸਾਧੂ ਸਿੰਘ, ਇੰਦਰਜੀਤ ਸਿੰਘ, ਚਰਨ ਸਿੰਘ, ਸ਼ੇਰ ਸਿੰਘ ਆਦਿ ਹਾਜ਼ਰ ਸਨ।