ਨਿੱਜੀ ਪੱਤਰ ਪ੍ਰੇਰਕ
ਖੰਨਾ, 12 ਅਕਤੂਬਰ
ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਇਥੋਂ ਦੇ ਏਐੱਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਜਰਨੈਲ ਰਾਮਪੁਰੀ ਦੀ ਪ੍ਰਧਾਨਗੀ ਹੇਠਾਂ ਹੋਈ, ਜਿਸ ਵਿਚ ਲਖੀਮਪੁਰ ਖੀਰੀ ਵਿੱਚ ਹੋਈ ਮੰਦਭਾਗੀ ਘਟਨਾ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਅਵਤਾਰ ਸਿੰਘ ਧਮੋਟ ਦੀ ਕਿਤਾਬ ‘ਨਾਬਰ’ ’ਤੇ ਵਿਸ਼ੇਸ਼ ਚਰਚਾ ਉਪਰੰਤ ਹਰਬੰਸ ਸਿੰਘ ਸ਼ਾਨ ਦੀ ਕਿਤਾਬ ‘ਤੇਰੇ ਜਾਣ ਮਗਰੋਂ’ ਸਭਾ ਦੇ ਸਾਹਿਤਕਾਰਾਂ ਨੂੰ ਭੇਟ ਕੀਤੀ ਗਈ। ਰਚਨਾਵਾਂ ਦੇ ਦੌਰ ਵਿਚ ਵੱਖ-ਵੱਖ ਲੇਖਕਾਂ ਤੇ ਸਾਹਿਤਕਾਰਾਂ ਨੇ ਆਪਣੀਆਂ ਰਚਨਾਵਾਂ ਸੁਣਾਈਆਂ। ਇਸ ਮੌਕੇ ਭੁਪਿੰਦਰ ਸਿੰਘ, ਨੇਤਰ ਸਿੰਘ, ਗੁਰਦੀਪ ਸਿੰਘ, ਗੁਰਵਿੰਦਰ ਸਿੰਘ ਸੰਧੂ, ਜਸਵੀਰ ਸਿੰਘ ਝੱਜ, ਅਵਤਾਰ ਸਿੰਘ, ਹਰਬੰਸ ਸਿੰਘ, ਛੱਜੂ ਰਾਮ, ਗੁਰਜੰਟ ਸਿੰਘ, ਗੁਰੀ ਤੁਰਮਰੀ, ਜਰਨੈਲ ਸਿੰਘ ਆਦਿ ਹਾਜ਼ਰ ਸਨ।