ਪੱਤਰ ਪ੍ਰੇਰਕ
ਮੁੱਲਾਂਪੁਰ ਦਾਖਾ, 15 ਜੁਲਾਈ
ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਅਤੇ ਸਕੱਤਰ ਜਸਦੇਵ ਸਿੰਘ ਲਲਤੋਂ ਅਨੁਸਾਰ ਜਥੇਬੰਦੀ ਦੀ ਮੀਟਿੰਗ ਵਿੱਚ ਪਾਸ ਮਤੇ ਰਾਹੀਂ ਹੜ੍ਹਾਂ ਕਾਰਨ ਮੁਕੰਮਲ ਤਬਾਹ ਹੋਈ ਫ਼ਸਲ ਦਾ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਹੜ੍ਹਾਂ ਦੀ ਲਪੇਟ ਵਿੱਚ ਆ ਕੇ ਮਰੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੁਲੀਸ ਪੈਟਰਨ ’ਤੇ ਇਕ ਕਰੋੜ ਰੁਪਏ ਅਤੇ ਪਸ਼ੂਆਂ ਦਾ ਮੁਕੰਮਲ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ ਹੈ।
ਜਥੇਬੰਦੀ ਨੇ ਦੋਸ਼ ਲਾਇਆ ਕਿ ਮੌਸਮ ਵਿਭਾਗ ਦੀਆਂ ਚਿਤਾਵਨੀਆਂ ਦੇ ਬਾਵਜੂਦ ਭਾਖੜਾ ਡੈਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੇ ਜੂਨ ਮਹੀਨੇ ਵਿੱਚ ਦਰਿਆਵਾਂ ’ਚ ਲੋੜੀਂਦਾ ਪਾਣੀ ਨਹੀਂ ਛੱਡਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਰਾਜਸਥਾਨ ਅਤੇ ਹਰਿਆਣਾ ਦੀਆਂ ਨਹਿਰਾਂ ਵਿੱਚ ਹੁਣ ਵੀ ਪਾਣੀ ਨਾ ਛੱਡ ਜਾਣ ਕੇ ਹੜ੍ਹਾਂ ਦੀ ਸਥਿਤੀ ਨੂੰ ਗੰਭੀਰ ਬਣਾਉਣ ਵਿੱਚ ਅਹਿਮ ਰੋਲ ਨਿਭਾਇਆ ਹੈ।