ਪੱਤਰ ਪ੍ਰੇਰਕ
ਸਮਰਾਲਾ, 29 ਮਈ
ਬੀਤੀ ਰਾਤ ਪਿੰਡ ਸਲੌਦੀ ਸਿੰਘਾਂ ਦੀ ਵਿੱਚ ਗੁਰੂ ਘਰ ਦੀ ਗੋਲਕ ਤੋੜ ਕੇ ਚੋਰ ਕਰੀਬ 60 ਹਜ਼ਾਰ ਰੁਪਏ ਦੀ ਨਕਦੀ ਲੈ ਗਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਖ਼ਜ਼ਾਨਚੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਵੱਲੋਂ ਸਾਲ ਵਿੱਚ ਦੋ ਵਾਰ ਗੋਲਕ ਗਿਣੀ ਜਾਂਦੀ ਹੈ ਅਤੇ ਕੱਲ ਹੀ ਉਨ੍ਹਾਂ ਨੇ ਪਿੰਡ ਦੇ ਸਰਪੰਚ ਨਾਲ ਇਹ ਗੋਲਕ ਖੋਲ੍ਹ ਕੇ ਗਿਣਨ ਲਈ ਕਿਹਾ ਸੀ। ਹਰ ਵਾਰ 6 ਮਹੀਨਿਆਂ ਮਗਰੋਂ ਖੋਲ੍ਹੀ ਜਾਣ ਵਾਲੀ ਇਸ ਗੋਲਕ ’ਚੋਂ ਬੀਤੀ ਰਾਤ 50 ਤੋਂ 60 ਹਜ਼ਾਰ ਰੁਪਏ ਦੀ ਰਕਮ ਚੋਰੀ ਹੋਣ ਦਾ ਅਨੁਮਾਨ ਹੈ। ਪੁਲੀਸ ਨੂੰ ਇਸ ਘਟਨਾ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।