ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਸਤੰਬਰ
ਇਥੇ ਲੈਕਚਰਾਰ ਕਾਡਰ ਯੂਨੀਅਨ ਨੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਅਤੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਵਫਦ ਦੇ ਰੂਪ ਵਿੱਚ ਮਿਲ ਕਿ ਮੰਗ ਪੱਤਰ ਸੌਂਪੇ। ਇਨ੍ਹਾਂ ਮੰਗ ਪੱਤਰਾਂ ਰਾਹੀਂ ਵਿਭਾਗੀ ਟੈਸਟ, ਰਹਿੰਦੀਆਂ ਤਰੱਕੀਆਂ, ਐਕਸ ਇੰਡੀਆ ਲੀਵ, ਡੀਏ ਦੀਆਂ ਕਿਸ਼ਤਾਂ, ਪੇਂਡੂ ਭੱਤਾ ਬਹਾਲੀ ਆਦਿ ਸਬੰਧੀ ਵਿਧਾਇਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਦੌਰਾਨ ਵਿਧਾਇਕਾਂ ਨੇ ਯੂਨੀਅਨ ਵੱਲੋਂ ਗਏ ਵਫ਼ਦ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਮਸਲਿਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਚਾਰ-ਵਟਾਂਦਰਾ ਕਰਕੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਫ਼ਦ ਵਿੱਚ ਜਤਿੰਦਰ ਸਿੰਘ ਹਾਜ਼ਰ ਸਨ। ਪ੍ਰੈਸ ਸਕੱਤਰ ਦਵਿੰਦਰ ਸਿੰਘ ਗੁਰੂ ਨੇ ਦੱਸਿਆ ਕਿ ਇਸ ਦੌਰਾਨ ਸ੍ਰੀ ਢਿੱਲੋਂ ਨੇ ਐਲਾਨ ਕੀਤਾ ਕਿ ਜਲਦੀ ਹੀ ਯੂਨੀਅਨ ਦੀ ਇੱਕ ਮੀਟਿੰਗ ਸੱਦ ਕੇ ਯੂਨੀਅਨ ਦਾ ਵਿਸਥਾਰ ਕਰਕੇ ਭਵਿੱਖੀ ਰਣਨੀਤੀ ਉਲੀਕੀ ਜਾਵੇਗੀ।