ਲੁਧਿਆਣਾ: ਥਾਣਾ ਸਾਹਨੇਵਾਲ ਦੀ ਪੁਲੀਸ ਨੂੰ ਅਮਰਜੀਤ ਵਾਸੀ ਗਲੀ ਨੰਬਰ 5 ਨਿਊ ਮਹਾਂਦੇਵ ਨਗਰ ਨੇ ਦੱਸਿਆ ਕਿ ਉਸ ਦੀ ਧੀ ਪ੍ਰੀਤੀ (10) ਸ਼ਾਮ ਸਮੇਂ ਸਬਜ਼ੀ ਮੰਡੀ ਗਈ ਸੀ ਪਰ ਘਰ ਵਾਪਸ ਨਹੀਂ ਆਈ। ਉਨ੍ਹਾਂ ਸ਼ੱਕ ਪ੍ਰਗਟ ਕੀਤਾ ਹੈ ਕਿ ਉਸ ਦੀ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਕਿਤੇ ਲੁਕੋ ਕੇ ਰੱਖਿਆ ਹੋਇਆ ਹੈ। ਪੁਲੀਸ ਨੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ