ਪੱਤਰ ਪ੍ਰੇਰਕ
ਪਾਇਲ, 28 ਜੁਲਾਈ
ਨੇੜਲੇ ਪਿੰਡ ਜਰਗ ਦਾ 40 ਸਾਲਾ ਵਿਅਕਤੀ 23 ਜੁਲਾਈ ਤੋਂ ਘਰੋਂ ਲਾਪਤਾ ਹੈ ਪਰ ਅੱਜ ਛੇ ਦਿਨ ਬੀਤ ਜਾਣ ਤੋਂ ਬਾਅਦ ਵੀ ਉਸ ਦੀ ਕੋਈ ਉੱਘ-ਸੁੱਘ ਨਹੀਂ ਲੱਗੀ। ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਪੁੱਤਰ ਸਵ. ਰਣਜੀਤ ਸਿੰਘ 23 ਜੁਲਾਈ ਨੂੰ ਸਵੇਰੇ ਬਿਨਾਂ ਕੁਝ ਦੱਸੇ ਘਰੋਂ ਚਲਿਆ ਗਿਆ। ਉਸ ਦੀ ਪਤਨੀ ਰਮਨਦੀਪ ਕੌਰ ਸਮੂਹ ਪਰਿਵਾਰ ਵੱਲੋਂ ਆਪਣੇ ਪੱਧਰ ’ਤੇ ਰਿਸ਼ਤੇਦਾਰਾਂ ਅਤੇ ਹੋਰ ਸਕੇ ਸਬੰਧੀਆਂ ਕੋਲ ਉਸ ਦੀ ਕਾਫੀ ਭਾਲ ਕਰਨ ਦੇ ਬਾਵਜੂਦ ਉਸ ਬਾਰੇ ਕੋਈ ਸੁਰਾਗ ਨਹੀਂ ਲੱਗਿਆ। ਇਸ ਸਬੰਧੀ ਪੁਲੀਸ ਦਾ ਕਹਿਣਾ ਸੀ ਕਿ ਲਾਪਤਾ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਪਤਾ ਲਗਾ ਲਿਆ ਜਾਵੇਗਾ।