ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 18 ਅਗਸਤ
ਮੌਨਸੂਨ ਮਗਰੋਂ ਬਰਸਾਤਾਂ ਕਾਰਨ ਸਰਹਿੰਦ ਚੋਅ ਦਾ ਫਲੋਅ ਵਧਣ ਦਾ ਮਾਮਲਾ ਵਿਧਾਇਕ ਲਖਬੀਰ ਸਿੰਘ ਰਾਏ ਦੇ ਧਿਆਨ ਵਿੱਚ ਆਉਣ ਮਗਰੋਂ ਉਨ੍ਹਾਂ ਨਗਰ ਕੌਂਸਲ ਸਰਹਿੰਦ ਦੇ ਸਹਿਯੋਗ ਨਾਲ ਚੋਅ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ।
ਆਮ ਆਦਮੀ ਪਾਰਟੀ ਦੇ ਪ੍ਰਧਾਨ ਪ੍ਰਧਾਨ ਰਮੇਸ਼ ਕੁਮਾਰ ਸੋਨੂੰ ਨੇ ਦੱਸਿਆ ਕਿ ਸਰਹਿੰਦ ਚੋਅ ਵਿੱਚ ਕਾਫੀ ਜ਼ਿਆਦਾ ਬੂਟੀ ਫੈਲੀ ਹੋਈ ਸੀ ਜਿਸ ਕਾਰਨ ਬਰਸਾਤ ਦਾ ਪਾਣੀ ਭਰ ਜਾਣ ਕਾਰਨ ਚੋਅ ਦਾ ਪੱਧਰ ਵਧ ਗਿਆ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਸੀ। ਜਦੋਂ ਨਗਰ ਕੌਂਸਲ ਸਰਹਿੰਦ ਵੱਲੋਂ ਚੋਅ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ, ਹੌਲੀ ਹੌਲੀ ਚੋਅ ਦੇ ਪਾਣੀ ਦਾ ਪੱਧਰ ਘੱਟਦਾ ਚਲਾ ਗਿਆ। ਉਨ੍ਹਾਂ ਦੱਸਿਆ ਕਿ ਕੁਸ਼ਟ ਆਸ਼ਰਮ ਸਰਹਿੰਦ ਤੋਂ ਚਨਾਲੋ ਤੱਕ ਚੋਅ ਦੀ ਸਫ਼ਾਈ ਕਰਵਾਈ ਜਾ ਰਹੀ ਹੈ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਜੇਕਰ ਬਰਸਾਤ ਹੁੰਦੀ ਹੈ ਤਾਂ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ। ਉਨ੍ਹਾਂ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਇਸ ਸਮੱਸਿਆ ਨੂੰ ਹੱਲ ਕਰਵਾਉਂਣ ਲਈ ਧੰਨਵਾਦ ਕੀਤਾ। ਇਸ ਮੌਕੇ ਸੈਨੇਟਰੀ ਇੰਸਪਕੈਟਰ ਮਨੋਜ ਕੁਮਾਰ ਅਤੇ ਗੋਲਡੀ ਕੁਮਾਰ ਆਦਿ ਹਾਜ਼ਰ ਸਨ।