ਨਿੱਜੀ ਪੱਤਰ ਪ੍ਰੇਰਕ
ਖੰਨਾ, 5 ਸਤੰਬਰ
ਆਮ ਆਦਮੀ ਪਾਰਟੀ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ’ਚ ਕਰਵਾਈ ‘ਇੰਸਪਾਇਰ ਮੀਟ’ ’ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਵਿਧਾਇਕ ਸੌਂਦ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਂਦਲਾ ਨੀਚਾ, ਰਘਬੀਰ ਸਿੰਘ ਅਜ਼ਾਦੀ ਘੁਲਾਟੀਆ ਸਕੂਲ ਖੰਨਾ, ਗੌਰਮਿੰਟ ਗਰਲਜ਼ ਸਕੂਲ ਖੰਨਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਕੋਲਾਹਾ ਅਤੇ ਈਸੜੂ ਸਕੂਲ ਦਾ ਦੌਰਾ ਕਰਦਿਆਂ ਮਿੱਡ-ਡੇਅ ਮੀਲ ਦੀ ਰਸੋਈ ’ਚ ਤਿਆਰ ਭੋਜਨ ਦੀ ਗੁਣਵੱਤਾ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁੱਢਲੇ ਢਾਂਚੇ ਨੂੰ ਮਜ਼ਬੂਤ ਕਰਨ ਤੇ ਅਧਿਆਪਕਾਂ ਤੇ ਹੋਰ ਸਟਾਫ ਦੀ ਭਰਤੀ ਕਰਨ ’ਤੇ ਧਿਆਨ ਕੇਂਦਰਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਬਲਵਿੰਦਰ ਸਿੰਘ, ਜਗਤਾਰ ਸਿੰਘ, ਮਨਜੋਤ ਸਿੰਘ, ਗੁਰਜੀਤ ਸਿੰਘ, ਰਘਬੀਰ ਸਿੰਘ, ਦਰਸ਼ਨ ਸਿੰਘ ਤੇ ਹੋਰ ਹਾਜ਼ਰ ਸਨ।