ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 11 ਨਵੰਬਰ
ਚੰਡੀਗੜ੍ਹ ਰੋਡ ਸਥਿਤ ਸੈਕਟਰ 32 ਇਲਾਕੇ ਵਿਚ ਐਤਵਾਰ ਇਲਾਕੇ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਆਪਣੀ ਕਾਰ ਤੇਜ਼ ਰਫ਼ਤਾਰ ਨਾਲ ਇਲਾਕੇ ਵਿਚ ਖੜ੍ਹੀਆਂ ਤਿੰਨ ਤੋਂ ਚਾਰ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਅਚਾਨਕ ਆਵਾਜ਼ ਸੁਣ ਕੇ ਇਲਾਕੇ ਦੇ ਲੋਕ ਬਾਹਰ ਆ ਗਏ ਤਾਂ ਉਸ ਵਿਅਕਤੀ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਇਲਾਕੇ ਦੇ ਲੋਕਾਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਲੋਕਾਂ ਨੇ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਧਮਕੀਆਂ ਦੇਣ ਲੱਗਾ। ਪੁਲੀਸ ਨੂੰ ਬੁਲਾਇਆ ਗਿਆ ਅਤੇ ਪੁਲੀਸ ਮੁਲਾਜ਼ਮ ਉਸ ਦੇ ਘਰ ਗਏ ਤਾਂ ਕਾਰ ਚਾਲਕ ਕੰਧ ਟੱਪ ਕੇ ਉਥੋਂ ਫ਼ਰਾਰ ਹੋ ਗਿਆ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।